ਮਹਿਲ ਕਲਾਂ (ਹਮੀਦੀ)– ਆਮ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਹਾਲੀਆ ਬਾਰਸ਼ਾਂ ਨਾਲ ਪ੍ਰਭਾਵਿਤ ਸਿਹਤ ਸੰਸਥਾਵਾਂ ਦਾ ਮੁਆਇਨਾ ਕਰਨ ਲਈ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਵੱਲੋਂ ਸਿਹਤ ਬਲਾਕ ਮਹਿਲ ਕਲਾਂ ਅਧੀਨ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਡਾ. ਬਲਜੀਤ ਸਿੰਘ ਨੇ ਸੀ.ਐੱਚ.ਸੀ. ਮਹਿਲ ਕਲਾਂ, ਸਬ ਸੈਂਟਰ ਛੀਨੀਵਾਲ ਕਲਾਂ, ਚੰਨਣਵਾਲ, ਸਹਿਜੜਾ, ਹੈਲਥ ਐਂਡ ਵੈੱਲਨੈੱਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਚੁਹਾਣਕੇ ਖੁਰਦ ਤੇ ਠੀਕਰੀਵਾਲ ਦਾ ਨਿਰੀਖਣ ਕੀਤਾ। ਸੀ.ਐੱਚ.ਸੀ. ਮਹਿਲ ਕਲਾਂ ਵਿਚ ਨਿਰੀਖਣ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋੜਵੰਦ ਅਤੇ ਯੋਗ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਹੋਰ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਉਨ੍ਹਾਂ ਨੇ ਐਮਰਜੈਂਸੀ, ਓ. ਪੀ. ਡੀ. ਅਤੇ ਜੱਚਾ-ਬੱਚਾ ਵਿਭਾਗ ਦੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਨਾਲ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸਿਵਲ ਸਰਜਨ ਨੇ ਸਟਾਫ ਨੂੰ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਵਿਚ ਰਹਿਣ ਲਈ ਹਦਾਇਤ ਕੀਤੀ। ਹਰ ਬੁੱਧਵਾਰ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੋਣ ਵਾਲੇ ਟੀਕਾਕਰਨ ਦੀ ਜਾਂਚ ਦੌਰਾਨ ਡਾ. ਬਲਜੀਤ ਸਿੰਘ ਨੇ ਏ.ਐੱਨ.ਐੱਮਜ਼ ਅਤੇ ਟੀਕਾਕਰਨ ਕਰਵਾਉਣ ਆਏ ਮਾਪਿਆਂ ਨਾਲ ਗੱਲਬਾਤ ਕੀਤੀ। ਮਾਪਿਆਂ ਨੇ ਸਰਕਾਰੀ ਸਿਹਤ ਸੇਵਾਵਾਂ ਸਬੰਧੀ ਸੰਤੁਸ਼ਟੀ ਜ਼ਾਹਿਰ ਕੀਤੀ। ਆਮ ਆਦਮੀ ਕਲੀਨਿਕਾਂ ਵਿਚ ਆਏ ਮਰੀਜ਼ਾਂ ਨਾਲ ਗੱਲਬਾਤ ਦੌਰਾਨ ਲੋਕਾਂ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਉਨ੍ਹਾਂ ਨੂੰ ਵਧੀਆ ਇਲਾਜ ਅਤੇ ਸਹੂਲਤਾਂ ਮਿਲ ਰਹੀਆਂ ਹਨ। ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਮੁੱਖ ਫਰਜ਼ ਹੈ ਅਤੇ ਸੀ.ਐੱਚ.ਸੀ. ਮਹਿਲ ਕਲਾਂ ਇਸ ਫਰਜ਼ ਨੂੰ ਪੂਰੀ ਤਰ੍ਹਾਂ ਨਿਭਾਅ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਦੇ 19 ਮੋਟਰਸਾਈਕਲਾਂ ਅਤੇ ਇਕ ਐਕਟਿਵਾ ਸਣੇ 4 ਕਾਬੂ
NEXT STORY