ਗੁਰਦਾਸਪੁਰ (ਹਰਮਨ)- ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਆਪਣੇ ਚਾਚੇ ਦੇ ਮੌਤ ਦੇ ਸਰਟੀਫਿਕੇਟ ਲਈ ਅਪਲਾਈ ਕੀਤਾ ਸੀ ਅਤੇ ਉਕਤ ਮੁਲਜ਼ਮ ਨੇ ਮੌਤ ਦਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋ ਗਏ ਸਖ਼ਤ ਨਿਰਦੇਸ਼
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਪੰਜਾਬ ਸਰਕਾਰ ਵੱਲੋਂ ਆਇਆ ਵੱਡਾ ਬਿਆਨ
NEXT STORY