ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਦੇ ਹਰਨਾਮ ਨਗਰ 'ਚ ਦੋ ਧਿਰਾਂ 'ਚ ਵਿਵਾਦ ਹੋ ਗਿਆ। ਦੋਵੇਂ ਗੁਟਾਂ ਨੇ ਇਕ ਦੂਜੇ 'ਤੇ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਦੋਵੇਂ ਧਿਰਾਂ ਦੇ 4 ਲੋਕ ਜ਼ਖਮੀ ਹੋ ਗਏ। ਜ਼ਖਮੀ ਹੋਣ ਵਾਲਿਆਂ ਵਿਚ ਇਕ ਸਾਬਕਾ ਪੁਲਸ ਅਧਿਕਾਰੀ ਦਾ ਬੇਟਾ ਵੀ ਸ਼ਾਮਲ ਹੈ। ਵਿਵਾਦ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਇਆ ਦੱਸਿਆ ਜਾ ਰਿਹਾ ਹੈ। ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਵੀ ਲਗਾਏ ਹਨ।
ਉਧਰ ਪੁਲਸ ਨੇ ਦੋਵੇਂ ਧਿਰਾਂ ਦੇ ਬਿਆਨ ਲੈ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਘਟਨਾ ਨੇ ਇਹ ਸਾਫ ਕਰ ਦਿੱਤਾ ਹੈ ਕਿ ਅੱਜਕਲ ਲੋਕਾਂ ਵਿਚ ਗੁੱਸਾ ਇਸ ਕਦਰ ਵੱਧ ਚੁੱਕਾ ਹੈ ਕਿ ਮਾਮੂਲੀ ਜਿਹੀ ਗੱਲ ਪਿੱਛੇ ਹੀ ਇਕ ਦੂਜੇ 'ਤੇ ਹਮਲਾ ਕਰਨ ਤੋਂ ਨਹੀਂ ਕਤਰਾਉਂਦੇ।
ਸਰਪੰਚ ਵੱਲੋਂ ਦਲਿਤ ਪਰਿਵਾਰਾਂ ਨਾਲ ਧੱਕੇਸ਼ਾਹੀ
NEXT STORY