ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਮੋਗਾ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਸਰਪੰਚ ਅਤੇ ਪੰਚ ਦੇ ਅਹੁਦਿਆਂ ਲਈ ਨਾਮਜ਼ਦਗੀ ਦਾਖਲ ਕਰਨ ਆਏ ਉਮੀਦਵਾਰਾਂ ਦੀਆਂ ਫਾਈਲਾਂ ਪਾੜ ਦਿੱਤੀਆਂ ਗਈਆਂ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਦੋਵਾਂ ਧਿਰਾਂ ਵਿਚਾਲੇ ਜਮ ਕੇ ਡਾਂਗਾਂ ਸੋਟੇ ਚੱਲ ਗਏ। ਪਿੰਡ ਭੇਖਾਂ ਨਿਵਾਸੀਆਂ ਨੇ ਨਾਮਜ਼ਦਗੀ ਪੱਤਰ ਪਾੜਨ ਦੇ ਦੋਸ਼ ਲਗਾਉਂਦਿਆਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸਰਪੰਚੀ ਚੋਣਾਂ ਤੋਂ ਪਹਿਲਾਂ ਫਿਰ ਕੰਬਿਆ ਪੰਜਾਬ, ਕਾਂਗਰਸੀ ਆਗੂ ਦੇ ਨੌਜਵਾਨ ਪੁੱਤ ਦਾ ਕਤਲ
ਦੂਜੇ ਪਾਸੇ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਝੜਪ ਦੌਰਾਨ ਫਾਇਰਿੰਗ ਵੀ ਕੀਤੀ ਗਈ ਹੈ ਜਿਸ ਤੋਂ ਬਾਅਦ ਮੌਕੇ 'ਤੇ ਪੁਲਸ ਅਧਿਕਾਰੀਆਂ ਵੱਲੋਂ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਗੈਂਗਵਾਰ, ਇਕ ਘੰਟੇ ਤਕ ਚੱਲਦੀ ਰਹੀ ਝੜਪ, ਚੱਲੀਆਂ ਗੋਲ਼ੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
NEXT STORY