ਮਾਨਸਾ : ਮਾਨਸਾ 'ਚ ਪੁਲਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਸਨ। ਇਸ ਦੌਰਾਨ ਪੁਲਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਿਸਾਨਾਂ 'ਤੇ ਲਾਠੀਚਾਰਜ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕੈਦੀਆਂ ਨੂੰ ਲੈ ਕੇ ਆਈ ਨਵੀਂ ਸਕੀਮ, ਹੋਵੇਗੀ ਲਾਹੇਵੰਦ
ਇਸ ਦੌਰਾਨ ਕਿਸਾਨਾਂ ਨੇ ਵੀ ਪੁਲਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਕੀਤੀ। ਟਕਰਾਅ ਵਿਚਾਲੇ ਕਈ ਪੁਲਸ ਅਧਿਕਾਰੀ ਅਤੇ ਕਿਸਾਨ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਪਵੇਗਾ ਮੀਂਹ! ਮੌਸਮ ਵਿਭਾਗ ਨੇ ਦਿੱਤੀ ਵੱਡੀ Update
ਜਾਣਕਾਰੀ ਮੁਤਾਬਕ ਕਿਸਾਨ ਬਠਿੰਡਾ ਦੇ ਪਿੰਡ ਲੇਲੇਆਣਾ ਵਿਖੇ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਜਾ ਰਹੇ ਸਨ। ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਮਾਨਸਾ ਦੀ ਪੁਲਸ ਨੇ ਨਾਕੇਬੰਦੀ ਕੀਤੀ ਹੋਈ ਸੀ। ਜਦੋਂ ਪੁਲਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Telegram ਐਪ ਚਲਾਉਣ ਵਾਲੇ ਜ਼ਰਾ ਸਾਵਧਾਨ! ਤੁਹਾਡੇ ਨਾਲ ਵੀ ਵਾਪਰ ਸਕਦੈ ਅਜਿਹਾ ਭਾਣਾ
NEXT STORY