ਜਲੰਧਰ (ਮਾਹੀ )- ਮਕਸੂਦਾਂ ਪੁਲਸ ਥਾਣੇ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਮੰਡ ਚੌਕੀ ਖੇਤਰ 'ਚ ਪ੍ਰਵਾਸੀਆਂ ਵਿਚਕਾਰ ਬੀਤੀ ਦੇਰ ਰਾਤ ਲੜਾਈ ਹੋਈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਸੰਗਲ ਸੋਹਲ ਪਿੰਡ ਵਿੱਚ ਦੋ ਪ੍ਰਵਾਸੀਆਂ ਵਿਚਕਾਰ ਲੜਾਈ ਹੋਈ, ਜਿਸ 'ਚ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ: ਦੁਸਹਿਰਾ ਗਰਾਊਂਡ ਨੇੜੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ, ਸਹਿਮੇ ਲੋਕ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਕਤਲ ਦਾ ਮਾਮਲਾ ਹੈ। ਵਾਸੀਆਂ ਨੇ ਲਾਸ਼ ਨੂੰ ਜਲੰਧਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਸੀ ਅਤੇ ਹਸਪਤਾਲ ਦੇ ਸਟਾਫ਼ ਨੇ ਮੰਡ ਚੌਕੀ ਦੇ ਇੰਚਾਰਜ ਰਾਜਕੁਮਾਰ ਨੂੰ ਸੂਚਿਤ ਕੀਤਾ। ਪੁਲਸ ਨੇ ਕਿਹਾ ਕਿ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮਾਮਲਾ ਕਤਲ ਸੀ ਜਾਂ ਹਾਦਸੇ ਦੌਰਾਨ ਮੌਤ ਹੋਈ। ਸੂਤਰਾਂ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਪੁਲਸ ਨੇ ਇਕ ਵਿਅਕਤੀ ਨੂੰ ਰਾਊਂਡਅਪ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਹੁਣ ਮਕਸੂਦਾਂ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਬਲਬੀਰ ਸਿੰਘ ਕਰ ਰਹੇ ਹਨ। ਮ੍ਰਿਤਕ ਦਾ ਨਾਮ ਛੋਟਾ ਲਾਲ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਦਰਸ਼ਨਾਂ ਲਈ ਸੰਗਤ ਦਾ ਉਮੜਿਆ ਸੈਲਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ
NEXT STORY