ਫਿਰੋਜ਼ਪੁਰ, (ਸੰਨੀ ਚੋਪੜਾ)- ਫਿਰੋਜ਼ਪੁਰ 'ਚ ਇਕ ਵਾਰ ਫਿਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇਕੇ 'ਚ ਨਿੱਜੀ ਰੰਜ਼ਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ, ਜਿਸ ਵਿਚ ਇਕ ਪੱਖ ਨੇ ਗੋਲੀਆਂ ਚਲਾ ਦਿੱਤੀਆਂ।
ਇਸ ਫਾਈਰਿੰਗ 'ਚ ਲੜਾਈ ਛੁਡਾਉਣ ਆਏ ਇਕ ਨੌਜਵਾਨ ਨੂੰ ਗੋਲੀ ਲੱਗ ਗਈ ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਲੰਬੇ ਸਮੇਂ ਤੋਂ ਦੁਸ਼ਮਣੀ ਸੀ ਅਤੇ ਪਹਿਲਾਂ ਇੱਕ-ਦੂਜੇ 'ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ ਸੀ। ਜਦੋਂ ਬਲਜੀਤ ਸਿੰਘ ਲੜਾਈ ਖ਼ਤਮ ਕਰਵਾਉਣ ਗਿਆ ਤਾਂ ਦੂਜੀ ਧਿਰ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਇਕ ਗੋਲੀ ਉਸ ਦੇ ਪੱਟ ਵਿੱਚ ਜਾ ਵੱਜੀ। ਇਸ ਸਮੇਂ ਨੌਜਵਾਨ ਦੀ ਹਾਲਤ ਗੰਭੀਰ ਹੈ।
ਉਥੇ ਹੀ ਮੌਕੇ 'ਤੇ ਮੌਜੂਦ ਪੁਲਸ ਨੇ ਦੱਸਿਆ ਕਿ ਨਿੱਜੀ ਰੰਜ਼ਿਸ਼ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ, ਜਿਸ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਤਰਨਤਾਰਨ 'ਚ ਗੈਂਗਵਾਰ! ਅਨਾਜ ਮੰਡੀ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਨੌਜਵਾਨ ਦੀ ਮੌਤ ਤੇ ਦੋ ਹੋਰ ਜ਼ਖਮੀ (Video)
NEXT STORY