ਲੁਧਿਆਣਾ (ਸਿਆਲ): ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਸੈਂਟਰਲ ਜੇਲ੍ਹ ਜੰਗ ਦਾ ਮੈਦਾਨ ਬਣ ਗਈ, ਜਿਸ ਵਿਚ 2 ਗਰੁੱਪ ਆਪਸ ਵਿਚ ਭਿੜ ਗਏ। ਇਸ ਦੌਰਾਨ ਕਈ ਕੈਦੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
ਜਾਣਕਾਰੀ ਮੁਤਾਬਕ ਸੈਂਟਰਲ ਜੇਲ੍ਹ ਵਿਚ ਕੈਦੀਆਂ ਦੇ 2 ਗਰੁੱਪਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕਈ ਕੈਦੀਆਂ ਨੇ ਹੱਥ 'ਚ ਪਾਏ ਕੜਿਆਂ ਅਤੇ ਭਾਂਡਿਆਂ ਨਾਲ ਇਕ ਦੂਜੇ ਦੀ ਕੁੱਟਮਾਰ ਕੀਤੀ। ਇਸ ਦੌਰਾਨ ਕਈ ਕੈਦੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਕਈ ਕੈਦੀਆਂ ਦੇ ਤਾਂ ਇੰਨੀਆਂ ਸੱਟਾਂ ਲੱਗੀਆਂ ਕਿ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਣਾ ਪਿਆ। ਫ਼ਿਲਹਾਲ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਘਟਨਾ, ਚਲਦੀ DMU ਟਰੇਨ ਪਟੜੀ ਤੋਂ ਹੇਠਾਂ ਉਤਰੀ
NEXT STORY