ਫ਼ਤਿਹਗੜ੍ਹ ਸਾਹਿਬ (ਬਿਪਨ): ਸਰਹਿੰਦ ਦੇ ਸਿਟੀ ਸੈਂਟਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਸਮਝੌਤਾ ਕਰਨ ਇਕੱਠੀਆਂ ਹੋਈਆਂ ਦੋ ਧਿਰਾਂ ਆਪਸ ਵਿਚ ਭਿੜ ਗਈਆਂ। ਇਸ ਹਿੰਸਕ ਝੜਪ ਦੌਰਾਨ ਗੱਡੀਆਂ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ।
ਥਾਣਾ ਫ਼ਤਿਹਗੜ੍ਹ ਸਾਹਿਬ ਦੇ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਤਨਾਮ ਸਿੰਘ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ, ਜਿਸ ਵਿਚ ਉਸ ਦਾ ਹੱਥ ਵੱਢ ਦਿੱਤਾ ਗਿਆ ਸੀ। ਅੱਜ ਇਸੇ ਮਾਮਲੇ ਦੇ ਨਿਬੇੜੇ ਲਈ ਦੋਵੇਂ ਧਿਰਾਂ ਸਿਟੀ ਸੈਂਟਰ ਸਰਹਿੰਦ ਵਿਖੇ ਇਕੱਠੀਆਂ ਹੋਈਆਂ ਸਨ, ਪਰ ਗੱਲਬਾਤ ਦੌਰਾਨ ਤਕਰਾਰ ਵਧ ਗਈ।
ਇਸ ਝਗੜੇ ਵਿਚ ਪਿੰਡ ਰੰਗੇੜੀ ਕਲਾ ਦੇ ਰੁਪਿੰਦਰ ਸਿੰਘ, ਗੁਰਦੀਪ ਸਿੰਘ ਤੇ ਸਤਨਾਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਐੱਸ.ਐੱਚ.ਓ. ਅਸ਼ੋਕ ਕੁਮਾਰ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ 'ਚ ਛਾਲ! ਵੇਈਂ 'ਚੋਂ ਕੱਢ ਲੋਕਾਂ ਨੇ ਕੁੱਟਿਆ
NEXT STORY