ਤਪਾ ਮੰਡੀ (ਸ਼ਾਮ, ਗਰਗ, ਜਲਪੋਤ, ਗੋਇਲ)- ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇਲਾਕੇ ’ਚ ਚੋਣੀ ਰੰਜਿਸ਼ ਨੇ ਹਿੰਸਕ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਆਜ਼ਾਦ ਉਮੀਦਵਾਰ ਦੀ ਪਤਨੀ ਅਤੇ ਉਸ ਦੇ ਪੁੱਤਰ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਦੋਵੇਂ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੋਵੇਂ ਧਿਰਾਂ ਦੇ ਸਮਰਥਕਾਂ ਵਿਚਾਲੇ ਤਕਰਾਰ ਹੋ ਰਹੀ ਸੀ। ਇਸ ਦੌਰਾਨ ਦੂਜੇ ਧਿਰ ਦੇ ਇਕ ਸਮਰਥਕ ਨੇ ਤੇਜ਼ ਰਫਤਾਰ ਗੱਡੀ ਨਾਲ ਉਮੀਦਵਾਰ ਦੇ ਸਮਰਥਕ ਦੀ ਪਤਨੀ ਤੇ ਉਸ ਦੇ ਪੁੱਤਰ ਸੁਲਤਾਨ ਖਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮਹਿਲਾ ਨਾਜੀਆ ਬੇਗਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ ਪੁੱਤਰ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਦੋਵੇਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮਹਿਲਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਹੋਰ ਇਲਾਜ ਲਈ ਬਾਹਰ ਰੈਫਰ ਕਰ ਦਿੱਤਾ।
ਘਟਨਾ ਤੋਂ ਬਾਅਦ ਮੌਕੇ ’ਤੇ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ। ਗੁੱਸੇ ’ਚ ਆਏ ਲੋਕਾਂ ਨੇ ਗੱਡੀ ਸਵਾਰ ਨੂੰ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਭੀੜ ਨੇ ਗੱਡੀ ’ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਦੇ ਸ਼ੀਸ਼ੇ ਸਮੇਤ ਹੋਰ ਹਿੱਸੇ ਤੋੜ ਦਿੱਤੇ। ਗੱਡੀ ਚਲਾਉਣ ਵਾਲਾ ਵਿਅਕਤੀ ਵੀ ਭੀੜ ਦੀ ਕੁੱਟਮਾਰ ਕਾਰਨ ਜ਼ਖ਼ਮੀ ਹੋ ਗਿਆ।
ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਾਲਾਤਾਂ ਨੂੰ ਕਾਬੂ ਵਿਚ ਕੀਤਾ। ਪੁਲਸ ਨੇ ਜ਼ਖਮੀ ਵਿਅਕਤੀ ਨੂੰ ਭੀੜ ਤੋਂ ਬਚਾ ਕੇ ਹਸਪਤਾਲ ਪਹੁੰਚਾਇਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹਰ ਪੱਖ ਦੀ ਤਫਤੀਸ਼ ਕੀਤੀ ਜਾਵੇਗੀ। ਖ਼ਬਰ ਲਿਖੇ ਜਾਣ ਤੱਕ ਇਲਾਕੇ ’ਚ ਤਣਾਅ ਬਣਿਆ ਹੋਇਆ ਸੀ।
ਸ਼ਹੀਦ ਭਗਤ ਸਿੰਘ ਨਗਰ 'ਚ ਨੌਜਵਾਨ ਦੇ ਘਰ 'ਤੇ ਹਮਲਾ! ਬਦਮਾਸ਼ੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
NEXT STORY