ਲੁਧਿਆਣਾ, (ਪੰਕਜ)- ਸ਼ਹਿਰ ਭਰ ਵਿਚ ਮੋਟਰਸਾਈਕਲਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਲੁੱਟਣ ਵਾਲੇ ਗਿਰੋਹ ਨੂੰ ਬੇਨਕਾਬ ਕਰਦੇ ਹੋਏ ਮਾਡਲ ਟਾਊਨ ਪੁਲਸ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ ਤੇਜ਼ਧਾਰ ਹਥਿਆਰ ਅਤੇ ਲੁੱਟੇ ਹੋਏ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੇ ਤਿੰਨ ਸਾਥੀਆਂ ਦੀ ਭਾਲ ਜਾਰੀ ਹੈ। ਗਿਰੋਹ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ. ਸੰਦੀਪ ਗਰਗ ਅਤੇ ਥਾਣਾ ਮੁਖੀ ਸੁਰਿੰਦਰ ਚੋਪੜਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮਹਾਨਗਰ ਵਿਚ ਮੋਟਰਸਾਈਕਲ ਸਵਾਰ ਇਕ ਅਜਿਹਾ ਗਿਰੋਹ ਸਰਗਰਮ ਸੀ, ਜਿਸ ਨੇ ਥੋੜ੍ਹੇ ਹੀ ਸਮੇਂ ਵਿਚ ਲੁੱਟ-ਖੋਹ ਦੀਆਂ ਡੇਢ ਦਰਜਨ ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦੇ ਕੇ ਲੋਕਾਂ ਵਿਚ ਡਰ ਪੈਦਾ ਕੀਤਾ ਹੋਇਆ ਸੀ। ਇਸ ਗੈਂਗ ਨੇ ਸ਼ਹਿਰ ਦੇ ਵੱਖ-ਵੱਖ ਪੁਲਸ ਥਾਣਿਆਂ ਅਧੀਨ ਆਉਂਦੇ ਇਲਾਕਿਆਂ ਵਿਚ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਰਾਹਗੀਰਾਂ ਤੋਂ ਨਕਦੀ ਅਤੇ ਮੋਬਾਇਲ ਫੋਨ ਸਮੇਤ ਹੋਰ ਸਾਮਾਨ ਲੁੱਟਿਆ ਸੀ। ਅੱਤ ਦਾ ਦੂਜਾ ਰੂਪ ਬਣ ਚੁੱਕੇ ਇਸ ਗਿਰੋਹ ਨੂੰ ਬੇਨਕਾਬ ਕਰਦੇ ਹੋਏ ਪੁਲਸ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ ਇਨ੍ਹਾਂ ਦੇ ਤਿੰਨ ਸਾਥੀ ਅਜੇ ਫਰਾਰ ਹਨ, ਜਿਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਿਸ ਪੁਲਸ ਸਟੇਸ਼ਨ 'ਚ ਕਿੰਨੀਆਂ ਵਾਰਦਾਤਾਂ
ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਕਬੂਲ ਕੀਤਾ ਕਿ ਉਨ੍ਹਾਂ ਨੇ ਹੁਣ ਤੱਕ ਕੁੱਲ 16 ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਲੱਖਾਂ ਰੁਪਏ ਦੀ ਨਕਦੀ, ਮੋਬਾਇਲ ਸਮੇਤ ਹੋਰ ਕੀਮਤੀ ਸਾਮਾਨ ਲੁੱਟਿਆ ਸੀ। ਦੋਸ਼ੀਆਂ ਮੁਤਾਬਕ ਉਨ੍ਹਾਂ ਨੇ ਮਾਡਲ ਟਾਊਨ ਵਿਚ 5, ਡਾਬਾ ਵਿਚ 3, ਸ਼ਿਮਲਾਪੁਰੀ ਵਿਚ 2, ਕੋਤਵਾਲੀ ਅਤੇ ਡਵੀਜ਼ਨ ਨੰ. 8 ਸਦਰ ਵਿਚ ਇਕ-ਇਕ, ਫੋਕਲ ਪੁਆਇੰਟ ਵਿਚ 2 ਅਤੇ ਡਵੀਜ਼ਨ ਨੰ. 3 ਵਿਚ ਇਕ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਨੌਸਰਬਾਜ਼ ਨੇ ਬਜ਼ੁਰਗ ਜੋੜੇ ਨੂੰ ਲਾਇਆ 10 ਲੱਖ ਦਾ ਚੂਨਾ
NEXT STORY