ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) :  ਸੋਮਵਾਰ ਦੀ ਰਾਤ ਕਰੀਬ ਸਵਾ ਅੱਠ ਵਜੇ ਬਰੀਵਾਲਾ ਵਿਚ ਪੁਰਾਣੀ ਰੰਜਿਸ਼ ਦੇ ਚੱਲਦੇ ਦੋ ਗੁੱਟਾਂ ਵਿਚ ਝਗੜਾ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਇੱਕ ਪੱਖ ਦੇ ਵਿਅਕਤੀ ਨੇ ਦੂਜੇ ‘ਤੇ ਛੇ ਫਾਇਰ ਕਰ ਦਿੱਤੇ। ਇਸ ਵਿਚ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ ਹਨ ਜਿਨ੍ਹਾਂ ਦਾ ਇਲਾਜ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ। ਜ਼ਖਮੀਆਂ ਦੀ ਪਛਾਣ ਬਾਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬਰੀਵਾਲਾ ਅਤੇ ਰਣਵੀਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਜ਼ਖਮੀਆਂ ਨੂੰ ਦੋ-ਦੋ ਗੋਲੀਆਂ ਲੱਗੀਆਂ ਹਨ। ਬਾਲ ਸਿੰਘ ਨੂੰ ਇਕ ਗੋਲੀ ਹੱਥ ਵਿਚ ਅਤੇ ਇਕ ਪੈਰ ਵਿਚ ਲੱਗੀ ਹੈ ਜਦਕਿ ਰਣਵੀਰ ਸਿੰਘ ਨੂੰ ਇਕ ਗੋਲੀ ਪਿੱਠ ਵਿਚ ਅਤੇ ਇਕ ਹੱਥ ਵਿਚ ਲੱਗੀ ਹੈ। ਉਧਰ ਪੁਲਸ ਨੇ ਮਾਮਲੇ ਵਿਚ ਗੋਲੀ ਚਲਾਉਣ ਵਾਲੇ ਇਕ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਖੁਸ਼ਖਬਰੀ, ਤਰੱਕੀ ਨੂੰ ਲੈ ਕੇ ਆਖਿਰ ਆ ਗਿਆ ਵੱਡਾ ਫ਼ੈਸਲਾ
ਜ਼ਖ਼ਮੀ ਬਾਲ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਦੋਵਾਂ ਜ਼ਖਮੀਆਂ ਦੀ ਹਾਲਤ ਠੀਕ ਹੈ। ਦੋਵਾਂ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਆਪਰੇਸ਼ਨ ਕੀਤਾ ਗਿਆ ਹੈ। ਗੁਰਨਾਮ ਸਿੰਘ ਨੇ ਦੱਸਿਆ ਕਿ ਲਗਭਗ ਛੇ ਮਹੀਨੇ ਪਹਿਲਾਂ ਢਾਣੀ ਕੁੰਡਾ ਸਿੰਘ ਦੇ ਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨਾਲ ਉਸਦੇ ਪੁੱਤਰ ਦੀ ਕੁਝ ਬਹਿਸ ਹੋਈ ਸੀ ਪਰ ਬਾਅਦ ਵਿਚ ਉਨ੍ਹਾਂ ਦਾ ਰਾਜੀਨਾਮਾ ਹੋ ਗਿਆ ਸੀ। ਬੀਤੀ ਰਾਤ ਉਸਦਾ ਪੁੱਤਰ ਬਾਲ ਸਿੰਘ ਅਤੇ ਦੋਹਤਾ ਰਣਵੀਰ ਸਿੰਘ ਘਰੋਂ ਬਾਜ਼ਾਰ ਵੱਲ ਜਾ ਰਹੇ ਸਨ ਜਦੋਂ ਉਹ ਜੋੜਾ ਟਰਾਂਸਫਾਰਮਰ ਦੇ ਨੇੜੇ ਪਹੁੰਚੇ ਤਾਂ ਸਰਾਏਨਾਗਾ ਵੱਲੋਂ ਮਨਪ੍ਰੀਤ ਸਿੰਘ ਟਰੈਕਟਰ 'ਤੇ ਆ ਰਿਹਾ ਸੀ ਜਿੱਥੇ ਤਕਰਾਰ ਹੋ ਗਈ। 
ਇਹ ਵੀ ਪੜ੍ਹੋ : ਪੰਜਾਬ ਦੇ ਨਾਮੀ ਕਾਰੋਬਾਰੀ ਦੇ ਘਰ ਸੀ. ਬੀ. ਆਈ. ਦੀ ਰੇਡ
ਪਹਿਲਾਂ ਮਨਪ੍ਰੀਤ ਨੇ ਉਸਦੇ ਪੁੱਤਰ ਅਤੇ ਦੋਹਤੇ ’ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਗੁਰਨਾਮ ਸਿੰਘ ਨੇ ਦੋਸ਼ ਲਾਇਆ ਕਿ ਮੁਲਜ਼ਮ ਨਸ਼ੇ ਵਿਚ ਸੀ, ਜਿਸ ਨੇ ਆਪਣੇ ਪਿਸਤੌਲ ਨਾਲ ਫਾਇਰ ਕੀਤੇ ਜੋ ਬਾਲ ਸਿੰਘ ਅਤੇ ਰਣਵੀਰ ਸਿੰਘ ਨੂੰ ਲੱਗੇ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਪਹਿਲਾਂ ਮੁਕਤਸਰ ਲਿਆਂਦਾ ਗਿਆ ਪਰ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਬਰੀਵਾਲਾ ਥਾਣੇ ਦੇ ਜਾਂਚ ਅਧਿਕਾਰੀ ਏਐੱਸਆਈ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਵਿਚ ਮੁਲਜ਼ਮ ਮਨਪ੍ਰੀਤ ਸਿੰਘ ਵਿਰੁੱਧ ਐੱਫਆਈਆਰ ਦਰਜ ਕਰ ਲਈ ਗਈ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸੂਬੇ ਵਿਚ ਨਵੀਂਆਂ ਕਲੋਨੀਆਂ ਕੱਟਣ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
NGO ਤੋਂ ਮਦਦ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ ਜਾ ਰਹੀ ਠੱਗੀ! ਠੱਗਾਂ ਨੂੰ ਲੱਭਿਆ ਗਰੀਬਾਂ ਨੂੰ ਲੁੱਟਣ ਦਾ ਨਵਾਂ ਰਾਹ
NEXT STORY