ਚੰਡੀਗੜ੍ਹ (ਮਨਪ੍ਰੀਤ) : ਸ਼ਹੀਦ ਊਧਮ ਸਿੰਘ ਦੀ ਬਹਾਦਰੀ ਦੀ ਯਾਦ ’ਚ ਯੂ. ਟੀ. ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਕੇਂਦਰ ਸਰਕਾਰ ਵੱਲੋਂ ਸੰਚਾਲਿਤ ਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ’ਚ 31 ਜੁਲਾਈ ਨੂੰ ਅੱਧੇ ਦਿਨ ਦਾ ਅਕਾਦਮਿਕ ਸ਼ਡਿਊਲ ਤੈਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਨਿਯਮਿਤ ਕਲਾਸਾਂ ਜਲਦੀ ਸਮਾਪਤ ਹੋ ਜਾਣਗੀਆਂ, ਜਿਸ ਤੋਂ ਬਾਅਦ ਸ਼ਹੀਦ ਦੇ ਜੀਵਨ ਨੂੰ ਸਮਰਪਿਤ ਇਕ ਘੰਟੇ ਦੀ ਵਿਸ਼ੇਸ਼ ਅਸੈਂਬਲੀ (ਪ੍ਰਾਰਥਨਾ ਸਭਾ) ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਕਲਾਸਾਂ ਸਵੇਰੇ 11 ਵਜੇ ਤੱਕ ਲੱਗਣਗੀਆਂ ਤੇ ਦੁਪਹਿਰ 12 ਵਜੇ ਤੱਕ ਵਿਸ਼ੇਸ਼ ਪ੍ਰਾਰਥਨਾ ਸਭਾ ਹੋਵੇਗੀ। ਸ਼ਾਮ ਵਾਲੇ ਸਕੂਲਾਂ ’ਚ ਕਲਾਸਾਂ ਦੁਪਹਿਰ 3 ਵਜੇ ਤੱਕ ਹੋਣਗੀਆਂ ਤੇ ਸ਼ਾਮ 4 ਵਜੇ ਵਿਸ਼ੇਸ਼ ਪ੍ਰਾਰਥਨਾ ਸਭਾ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
ਇਸ ’ਚ ਭਾਸ਼ਣ, ਸਕਿੱਟ, ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਸ਼ਰਧਾਂਜਲੀ ਦੇਣਗੇ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਦੇਸ਼ ਦੀ ਨੀਂਹ ਰੱਖੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦੇ ਸੰਵਿਧਾਨ ਮੁਤਾਬਕ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ : ਐਡਵੋਕੇਟ ਧਾਮੀ
NEXT STORY