ਚੰਡੀਗੜ੍ਹ, (ਅਸ਼ਵਨੀ)- ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਗਠਿਤ ਜਾਂਚ ਕਮੇਟੀ ਨੇ ਸਰਕਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਿਪੋਰਟ ’ਚ ਕਮੇਟੀ ਨੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਜਾਂਚ ’ਚ ਕਿਸੇ ਵੀ ਤਰ੍ਹਾਂ ਦਾ ਕੋਈ ਘੋਟਾਲਾ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਕਰੀਬ 7 ਕਰੋੜ ਰੁਪਏ ਦੀ ਰਾਸ਼ੀ ਆਊਟ ਆਫ ਟਰਨ ਕੁਝ ਕਾਲਜਾਂ ’ਚ ਵੰਡੀ ਗਈ ਹੈ ਪਰ ਇਹ ਵਿਭਾਗੀ ਪੱਧਰ ਦੇ ਅਧਿਕਾਰੀਆਂ ਦਾ ਮਸਲਾ ਹੈ।
ਮੰਤਰੀ ਨੇ ਸਿਰਫ਼ ਰੂਟੀਨ ਦੇ ਤੌਰ ’ਤੇ ਫਾਈਲਾਂ ’ਚ ਦਸਤਖਤ ਕੀਤੇ ਪਰ ਸਿੱਧੇ ਤੌਰ ’ਤੇ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਸਰਕਾਰ ਨੇ ਹਾਲ ਹੀ ’ਚ ਸਕਾਲਰਸ਼ਿਪ ਘੋਟਾਲੇ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ। ਸੀਨੀਅਰ ਆਈ. ਏ. ਐੱਸ. ਅਧਿਕਾਰੀ ਕੇ. ਏ. ਪੀ. ਸਿਨਹਾ, ਜਸਪਾਲ ਸਿੰਘ ਅਤੇ ਵਿਵੇਕ ਪ੍ਰਤਾਪ ਸਿੰਘ ਦੀ ਅਗਵਾਈ ’ਚ ਗਠਿਤ ਇਸ ਕਮੇਟੀ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ ਹੈ। ਇਸ ਤੋਂ ਪਹਿਲਾਂ ਸਕਾਲਰਸ਼ਿਪ ਮਾਮਲੇ ’ਚ ਸੀਨੀਅਰ ਆਈ. ਏ. ਐੱਸ. ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੇ ਇਕ ਰਿਪੋਰਟ ਦੇ ਜ਼ਰੀਏ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕੀਤੇ ਸਨ। ਨਾਲ ਹੀ, ਕਰੀਬ 67 ਕਰੋੜ ਰੁਪਏ ਦੇ ਹੇਰਫੇਰ ਦੀ ਗੱਲ ਕਹੀ ਸੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਦੀ ਹਸਤਾਖਰ ਮੁਹਿੰਮ ਦਾ ਆਗਾਜ਼
NEXT STORY