ਨਕੋਦਰ, (ਪਾਲੀ)- ਥਾਣਾ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਪਦਾਰਥ ਸਮੇਤ ਫੜਿਆ ਹੈ। ਡੀ. ਐੱਸ. ਪੀ. ਨਕੋਦਰ ਡਾ. ਮੁਕੇਸ਼ ਕੁਮਾਰ, ਸਿਟੀ ਥਾਣਾ ਮੁਖੀ ਸੁਰਜੀਤ ਸਿੰਘ ਦੀ ਅਗਵਾਈ 'ਚ ਏ. ਐੱਸ. ਆਈ. ਨਿਰਮਲ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਸ਼ੰਕਰ ਚੌਕ 'ਚ ਕੀਤੀ ਗਈ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 11,200 ਨਸ਼ੀਲੀਆਂ ਗੋਲੀਆਂ ਅਤੇ 100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਉਰਫ ਲਵਲੀ ਪੁੱਤਰ ਮੋਹਨ ਸਿੰਘ ਵਾਸੀ ਮੁਹੱਲਾ ਕਮਾਲਪੁਰਾ ਨਕੋਦਰ ਹਾਲ ਵਾਸੀ ਮੁਹੱਲਾ ਸੰਤੋਖਗੜ੍ਹ ਨਕੋਦਰ ਵਜੋਂ ਹੋਈ, ਜਿਸ ਖਿਲਾਫ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਾਰੇ ਵਿਦਿਆਰਥੀ 15 ਸਤੰਬਰ ਤਕ ਆਪਣਾ ਆਧਾਰ ਕਾਰਡ ਬਣਵਾਉਣ
NEXT STORY