ਸ੍ਰੀ ਮੁਕਤਸਰ ਸਾਹਿਰ (ਪਵਨ ਤਨੇਜਾ)— ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਾਣਯੋਗ ਜ਼ਿਲਾ ਖਪਤਕਾਰ ਝਗੜਾ ਨਿਵਾਰਨ ਫੋਰਮ ਸ੍ਰੀ ਮੁਕਤਸਰ ਸਾਹਿਬ ਜੀ ਦੇ ਫੈਸਲੇ ਮਿਤੀ 27-09-2017 ਅਨੁਸਾਰ ਸ੍ਰੀ ਮੁਕਤਸਰ ਸਾਹਿਬ 'ਚ ਸਾਫ ਪਾਣੀ ਦੀ ਸਪਲਾਈ, ਵਾਟਰ ਵਰਕਸ ਦੀ ਮਸ਼ੀਨਰੀ ਦੀ ਸਾਂਭ-ਸੰਭਾਲ, ਪਾਣੀ ਦੇ ਟੈਂਕਾਂ ਦੀ ਸਫਾਈ ਅਤੇ ਬਿਜਲੀ ਆਦਿ ਦੀ ਮਿਤੀ 01-04-2010 ਤੋਂ ਦਸੰਬਰ 2016 ਤੱਕ ਕੀਤੇ ਗਏ ਕੰਮਾਂ ਅਤੇ ਖਰਚੇ ਦੀ ਪੜਤਾਲ ਕਰਵਾਉਣ ਬਾਰੇ ਪੜਤਾਲੀ ਕਮੇਟੀ ਗਠਿਤ ਕੀਤੀ ਹੈ। ਇਸ 'ਚ ਉੱਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ, ਪੁਲਸ ਕਪਤਾਨ ਸ੍ਰੀ ਮੁਕਤਸਰ ਸਾਹਿਬ (ਹੈ: ਕੁ:), ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 2 ਸ੍ਰੀ ਮੁਕਤਸਰ ਸਾਹਿਬ, ਕਾਰਜ ਸਾਧਕ ਅਫਸਰ, ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਸ਼ਿਕਤਾਕਰਤਾ ਸੁਦਰਸ਼ਨ ਕੁਮਾਰ ਸਿਡਾਨਾ, ਸ਼ਿਕਾਤਕਾਰ ਗੋਬਿੰਦ ਸਿੰਘ ਦਾਬੜਾ, ਸਮਾਜਿਕ ਸੰਸਥਾ ਦੇ ਮੈਂਬਰ ਸ਼ਾਮ ਲਾਲ ਗੋਇਲ ਅਤੇ ਗੁਰਿੰਦਰਜੀਤ ਸਿੰਘ ਬਰਾੜ ਅਤੇ ਆਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਕੀਤੇ ਗਏ ਕੰਮਾਂ ਦੀ ਪੜਤਾਲ ਕਰਕੇ 3 ਮਹੀਨਿਆਂ ਵਿਚ ਆਪਣੀ ਪੜਤਾਲੀ ਰਿਪੋਰਟ ਡਿਪਟੀ ਕਮਿਸ਼ਨਰ ਦਫਤਰ ਨੂੰ ਪੇਸ਼ ਕਰੇਗੀ।
ਨਹਿਰ 'ਚ ਨਹਾਉਣ ਗਏ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ
NEXT STORY