ਫਗਵਾੜਾ/ਜਲੰਧਰ (ਜਲੋਟਾ, ਧਵਨ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ 100 ਫ਼ੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਬੀਤੇ ਦਿਨ ਫਗਵਾੜਾ ਵਿਖੇ 4.35 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਚ ਪਾਣੀ ਦੀ ਸਪਲਾਈ ਸਬੰਧੀ ਅਧਿਕਾਰੀਆਂ ਨੂੰ ਮੁਕੰਮਲ ਅਧਿਐਨ ਪਿੱਛੋਂ ਵਿਆਪਕ ਰਿਪੋਰਟਾਂ ਦੇਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 4.35 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੰਤੋਖਪੁਰਾ, ਗੋਬਿੰਦਪੁਰਾ, ਕੋਠੜਾ, ਨਕੋਦਰ ਰੋਡ, ਪੁਰੇਵਾਲ ਨਗਰ ਤੇ ਖਲਵਾੜਾ ਰੋਡ ਦੀ 8 ਹਜ਼ਾਰ ਤੋਂ ਵੱਧ ਆਬਾਦੀ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 9 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ,ਜਿਸ ਵਿਚ 1 ਹਜ਼ਾਰ ਤੋਂ ਵੱਧ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਇਹ ਸਮੁੱਚਾ ਪ੍ਰਾਜੈਕਟ 27 ਮਈ 2025 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- PGI 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਸਹੂਲਤ
ਕੈਬਨਿਟ ਮੰਤਰੀ ਨੇ ਨਗਰ ਨਿਗਮ ਕਮਿਸ਼ਨਰ ਫਗਵਾੜਾ ਨਵਨੀਤ ਕੌਰ ਬੱਲ ਨੂੰ ਕਿਹਾ ਕਿ ਉਹ ਪ੍ਰਾਜੈਕਟ ਦੀ ਪ੍ਰਗਤੀ ਉੱਪਰ ਨੇੜਿਓ ਨਜ਼ਰ ਰੱਖਣ ਤਾਂ ਜੋ ਇਸਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਾਜੈਕਟ ਸਬੰਧੀ ਹਰ ਪੰਦਰਵਾੜੇ ਰਿਪੋਰਟ ਸੌਂਪਣ। ਇਸ ਮੌਕੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਜ਼ਿਲਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਮਾਨ ਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ- ਮੰਥਨ ਦਾ ਦੌਰ ਜਾਰੀ, ਨਗਰ ਨਿਗਮ ਚੋਣਾਂ ਲਈ 'ਆਪ' ਵਰਕਰਾਂ ’ਚ ਭਾਰੀ ਉਤਸ਼ਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸਾ
NEXT STORY