ਜਲੰਧਰ (ਖੁਰਾਣਾ)— ਨਗਰ ਨਿਗਮ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬਰਸਾਤਾਂ ਦੇ ਮੱਦੇਨਜ਼ਰ ਸੀਵਰੇਜ ਅਤੇ ਸਫਾਈ ਵਿਵਸਥਾ ਸਹੀ ਢੰਗ ਨਾਲ ਚਲਾਉਣ ਲਈ ਦੋ ਨੋਡਲ ਅਫਸਰਾਂ ਨੂੰ ਨਿਯੁਕਤ ਕੀਤਾ ਹੈ। ਜੁਆਇੰਟ ਕਮਿਸ਼ਨਰ ਡਾ. ਸ਼ਿਖਾ ਭਗਤ ਨੂੰ ਜਲੰਧਰ ਵੈਸਟ ਅਤੇ ਜਲੰਧਰ ਕੈਂਟ, ਜਦਕਿ ਗੁਰਵਿੰਦਰ ਕੌਰ ਰੰਧਾਵਾ ਨੂੰ ਜਲੰਧਰ ਨਾਰਥ ਅਤੇ ਜਲੰਧਰ ਸੈਂਟਰਲ ਦਾ ਚਾਰਜ ਸੌਂਪਿਆ ਗਿਆ ਹੈ। ਨੋਡਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਮ ਪਬਲਿਕ ਨੂੰ ਕੋਈ ਪਰੇਸ਼ਾਨੀ ਨਾ ਆਏ, ਇਸ ਲਈ ਬਰਸਾਤੀ ਪਾਣੀ ਦੇ ਨਿਕਾਸ ਦੀ ਤੁਰੰਤ ਵਿਵਸਥਾ ਕੀਤੀ ਜਾਵੇ ਅਤੇ ਸਫਾਈ ਅਤੇ ਸੀਵਰੇਜ ਸਿਸਟਮ ਦੇ ਪ੍ਰਬੰਧ ਸਹੀ ਕੀਤੇ ਜਾਣ।
ਨਿਗਮ ਕਰਮਚਾਰੀਆਂ ਨੂੰ ਨਹੀਂ ਮਿਲੀ ਪੂਰੀ ਤਨਖਾਹ, ਸੋਮਵਾਰ ਨੂੰ ਹੋ ਸਕਦਾ ਹੈ ਹੰਗਾਮਾ
ਮੇਅਰ ਜਗਦੀਸ਼ ਰਾਜਾ ਨੇ ਬੀਤੇ ਦਿਨੀਂ ਚੰਡੀਗੜ੍ਹ ਜਾ ਕੇ ਜੀ. ਐੱਸ. ਟੀ. ਸ਼ੇਅਰ ਰਿਲੀਜ਼ ਕਰਵਾ ਲਿਆ ਸੀ ਪਰ ਹੁਣ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਜਿੰਨੀ ਰਾਸ਼ੀ ਨਿਗਮ ਨੂੰ ਭੇਜੀ ਹੈ, ਉਸ ਨਾਲ ਚੌਥੀ ਸ਼੍ਰੇਣੀ ਕਰਮਚਾਰੀਆਂ ਦੀ ਤਨਖਾਹ ਹੀ ਦਿੱਤੀ ਜਾ ਸਕੇਗੀ। ਦੂਜੇ ਪਾਸੇ ਮਨਿਸਟਰੀਅਲ ਸਟਾਫ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਜੂਨ ਮਹੀਨਾ ਖਤਮ ਹੋ ਗਿਆ ਹੈ ਅਤੇ ਅਜੇ ਤਕ ਮਈ ਮਹੀਨੇ ਦੀ ਤਨਖਾਹ ਨਹੀਂ ਮਿਲੀ। ਜੇ ਸੋਮਵਾਰ ਨੂੰ ਸਾਰੇ ਕਰਮਚਾਰੀਆਂ ਦੀ ਤਨਖਾਹ ਰਿਲੀਜ਼ ਨਾ ਹੋਈ ਤਾਂ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਦੇ ਤਹਿਤ ਪੈੱਨ ਡਾਊਨ ਸਟ੍ਰਾਈਕ ਵੀ ਕੀਤੀ ਜਾ ਸਕਦੀ ਹੈ।
ਤੇਜ਼ ਰਫਤਾਰ ਕਾਰ ਸੰਤੁਲਨ ਵਿਗੜਨ ਕਾਰਨ ਕੰਧ ਤੋੜ ਕੇ ਵੜੀ ਮਕਾਨ 'ਚ (ਤਸਵੀਰਾਂ)
NEXT STORY