ਚੰਡੀਗੜ੍ਹ (ਰਮਨਜੀਤ) - ਪੰਜਾਬ ਵਿਧਾਨ ਸਭਾ ਵਿਚ ਉੱਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਸ਼ਹਿਰਾਂ ਵਿਚ ਸਾਫ਼-ਸਫਾਈ ਵਿਵਸਥਾ ਠੱਪ ਹੋਣ ’ਤੇ ਕੈਪਟਨ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਮਾਣੂੰਕੇ ਨੇ ਕਿਹਾ ਕਿ ਇੰਝ ਕੈਪਟਨ ਸਰਕਾਰ ਦੀ ਜ਼ਿਦ ਕਾਰਨ ਹੋਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ।
ਇਹ ਖ਼ਬਰ ਪੜ੍ਹੋ- 1 ਜੂਨ ਨੂੰ ਟੀ20 ਵਿਸ਼ਵ ਕੱਪ ਦੇ ਆਯੋਜਨ ਸਥਾਨ ਨੂੰ ਲੈ ਕੇ ਹੋ ਸਕਦੈ ਫੈਸਲਾ
ਮਾਣੂੰਕੇ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਨਗਰ ਕੌਂਸਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਐਲਾਨ ’ਤੇ ਸਫਾਈ ਕਰਮਚਾਰੀਆਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਹੜਤਾਲ ਕੀਤੀ ਹੋਈ ਹੈ। ਪੰਜਾਬ ਦੇ ਕਈ ਸ਼ਹਿਰਾਂ 'ਚ ਸਫਾਈ ਕਰਮਚਾਰੀਆਂ ਨੇ ਸਾਫ਼-ਸਫਾਈ ਦਾ ਕੰਮ ਅਤੇ ਕੂੜਾ ਚੁੱਕਣਾ ਬੰਦ ਕਰ ਦਿੱਤਾ ਹੈ ਅਤੇ ਬਾਜ਼ਾਰਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਕਾਰਨ ਕੋਰੋਨਾ ਕਾਲ ਵਿਚ ਕਈ ਹੋਰ ਬੀਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਹੈ।
ਇਹ ਖ਼ਬਰ ਪੜ੍ਹੋ- PSEB 24 ਮਈ ਨੂੰ ਐਲਾਨੇਗਾ 5ਵੀਂ ਦਾ ਨਤੀਜਾ
ਮਾਣੂੰਕੇ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਾ ਤਾਂ ਆਮ ਲੋਕਾਂ ਦੇ ਜੀਵਨ ਦੀ ਸੁਰੱਖਿਆ ਵੱਲ ਧਿਆਨ ਦੇ ਰਹੀ ਹੈ, ਨਾ ਹੀ ਸੂਬੇ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਕਾਰਵਾਈ ਕਰਦੀ ਹੈ। ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜ਼ਾ ਪੰਜਾਬ ਦੇ ਆਮ ਲੋਕ ਭੁਗਤ ਰਹੇ ਹਨ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
700 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
NEXT STORY