ਭਵਾਨੀਗੜ੍ਹ, (ਸੋਢੀ/ਅੱਤਰੀ/ਸੰਜੀਵ)— ਨਗਰ ਕੌਂਸਲ ਦੇ ਕਲੈਰੀਕਲ ਅਤੇ ਸਫਾਈ ਸੇਵਕ ਯੂਨੀਅਨ ਨੇ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲਾ ਪ੍ਰਧਾਨ ਰਾਮ ਸਰੂਪ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਦੌਰਾਨ ਰਾਮ ਸਰੂਪ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਫਾਈ ਕਾਮਿਆਂ ਦੀ ਬੀਟਾਂ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ, ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ, ਯੋਗਤਾ ਰੱਖਣ ਵਾਲੇ ਸਫਾਈ ਕਾਮੇ, ਸੀਵਰਮੈਨ, ਮਾਲੀ, ਕਲਰਕ ਅਤੇ ਪੰਪ ਆਪਰੇਟਰਾਂ ਨੂੰ ਤਰੱਕੀ ਦੇ ਮੌਕੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 7 ਮਾਰਚ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਇਸ ਦੌਰਾਨ ਇੰਸਪੈਕਟਰ ਬਲਦੇਵ ਕੁਮਾਰ, ਸੈਨੇਟਰੀ ਇੰਸਪੈਕਟਰ ਰਜੇਸ਼ ਕੁਮਾਰ, ਜੇ. ਈ. ਜਸਬੀਰ ਸਿੰਘ, ਕਲਰਕ ਗੁਰਮੀਤ ਸਿੰਘ, ਬਲਾਕ ਪ੍ਰਧਾਨ ਜਗਮੇਲ ਸਿੰਘ, ਭੁਪਿੰਦਰ ਸਿੰਘ, ਤਰਸੇਮ ਚੰਦ, ਮਨਜੀਤ ਕੌਰ, ਸੁਖਵਿੰਦਰ ਕੌਰ ਅਤੇ ਬਲਜੀਤ ਕੌਰ ਹਾਜ਼ਰ ਸਨ।
ਭਦੌੜ, (ਰਾਕੇਸ਼)—ਕਸਬੇ ਦੇ ਸਫਾਈ ਸੇਵਕਾਂ ਨੇ ਵੀ ਨਗਰ ਕੌਂਸਲ ਭਦੌੜ ਦੇ ਦਫਤਰ ਅੱਗੇ 3 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸਫਾਈ ਸੇਵਕਾਂ ਦੇ ਪ੍ਰਧਾਨ ਰਾਜ ਕੁਮਾਰ ਰਾਜੂ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਸੇਵਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਅਤੇ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਹ ਸੂਬਾ ਸਰਕਾਰ ਦਾ ਪੁਤਲਾ ਸਾੜਨ ਲਈ ਮਜਬੂਰ ਹੋਏ ਹਨ।
ਇਸ ਮੌਕੇ ਸਫਾਈ ਸੇਵਕਾਂ ਦੇ ਪ੍ਰਧਾਨ ਰਾਜ ਕੁਮਾਰ ਰਾਜੂ, ਜਸਵੀਰ ਸਿੰਘ, ਲਕਸ਼ਮੀ ਕਾਂਤ, ਰਮੇਸ਼ ਕੁਮਾਰ, ਪ੍ਰਕਾਸ਼ ਚੰਦ, ਬਿੱਟੂ ਰਾਮ ਰਾਮਪੁਰਾ, ਰਮੇਸ਼ ਕੁਮਾਰ ਕੋਟਕਪੁਰਾ, ਸਰੋਜ ਰਾਣੀ, ਨਿਰਮਲਾ ਦੇਵੀ, ਮੋਹਨ ਲਾਲ, ਕਾਲੀ ਸਿੰਘ, ਗੱਗੀ ਸਿੰਘ ਆਦਿ ਹਾਜ਼ਰ ਸਨ। ਜਦੋਂ ਇਸ ਸਬੰਧੀ ਕਾਰਜ ਸਾਧਕ ਅਫਸਰ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ।
10 ਕਿਲੋ ਭੁੱਕੀ ਸਣੇ 1 ਕਾਬੂ
NEXT STORY