ਜਲੰਧਰ- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਹਿੱਸਾ ਲਿਆ। ਜਲੰਧਰ ਦੇ ਇਕ ਪਾਰਕ 'ਚ ਸਫ਼ਾਈ ਅਭਿਆਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੇ ਪੰਜਾਬ 'ਚ ਜੋਸ਼ ਅਤੇ ਉਤਸ਼ਾਹ ਨਾਲ ਸਫ਼ਾਈ ਅਭਿਆਨ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਜਾ ਰਿਹਾ ਹੈ। ਭਾਜਪਾ ਦੇ 620 ਮੰਡਲਾਂ 'ਚ 3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ, ਜਿਨ੍ਹਾਂ 'ਚ ਹਜ਼ਾਰਾਂ ਵਰਕਰਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਦਾ ਵਿਸ਼ਵ-ਪੱਧਰੀ ਵਿਕਾਸ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ 'ਚ ਬੇਮਿਸਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਰਿਹਾ ਹੈ ਅਤੇ ਪੰਜਾਬ ਵੀ ਇਸ ਵਿਕਾਸ ਯਾਤਰਾ ਦੀ ਇਕ ਮਹੱਤਵਪੂਰਨ ਹਿੱਸੇਦਾਰੀ ਬਣ ਰਿਹਾ ਹੈ।

ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
NEXT STORY