ਜੀਰਾ (ਗੁਰਮੇਲ) - ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਜੀਰਾ ਮੁਕੰਮਲ ‘ਬੰਦ’ਦੇਖਣ ਨੂੰ ਮਿਲਿਆ। ਸ਼ਹਿਰ ਵਿਚ ਜਿਥੇ ਸਾਰੀਆਂ ਦੁਕਾਨਾਂ ਬੰਦ ਰਹੀਆਂ, ਉਥੇ ਹੀ ਰੇਹੜੀਆਂ ਵਾਲਿਆਂ ਨੇ ਵੀ ਰੇਹੜੀਆਂ ਨਾ ਲਗਾ ਕੇ ਭਾਰਤ ਬੰਦ ਦੇ ਸੱਦੇ ਨੂੰ ਭਰਵਾ ਹੁੰਗਾਰਾ ਦਿੱਤਾ। ਇਸ ਮੌਕੇ ਹਰ ਵਰਗ ਦੇ ਲੋਕਾਂ ਨੇ ਕਿਸਾਨਾਂ-ਮਜਦੂਰਾਂ ਦੇ ਹੱਕ ਵਿਚ ਨਾਅਰਾ ਮਾਰਿਆ ਤੇ ਕੇਂਦਰ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ।
ਅੰਮ੍ਰਿਤਸਰ ’ਚ ਭਾਰਤ ਬੰਦ : ਟ੍ਰੇਨ ਨਾ ਮਿਲਣ ਕਾਰਨ ਪਰੇਸ਼ਾਨੀ ਦੇ ਆਲਮ ’ਚ ਵਿਦਿਆਰਥੀ ਤੇ ਯਾਤਰੀ, ਦੇਖੋ ਤਸਵੀਰਾਂ
ਕਿਸਾਨ ਮਜ਼ਦੂਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨੋ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਦੇਸ਼ ਦੇ ਹਰ ਵਰਗ ਨੂੰ ਬਰਬਾਦ ਕਰ ਦੇਣਗੇ। ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ-ਮਜਦੂਰਾਂ ਨੇ ਜੀਰਾ ਸ਼ਹਿਰ ਤੋਂ ਨਿਕਲੀਆਂ ਸਾਰੀਆਂ ਸੜਕਾਂ ਅਤੇ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ ਸੁਨਸਾਨ ਰਿਹਾ।
ਭਾਰਤ ਬੰਦ ਦੇ ਸੱਦੇ ’ਤੇ ਅੰਮ੍ਰਿਤਸਰ ’ਚ ਤਾਇਨਾਤ ਭਾਰੀ ਪੁਲਸ ਫੋਰਸ, ਸੁੰਨਸਾਨ ਪਈਆਂ ਸੜਕਾਂ (ਤਸਵੀਰਾਂ)
ਕਿਸਾਨ ਵੱਲੋਂ ਸੜਕ ਬੰਦ ਕਰਨ ਕਰਕੇ ਆਵਾਜਾਈ ਮੁਕੰਮਲ ਤੌਰ ’ਤੇ ਠੱਪ ਕਰ ਦਿੱਤੀ, ਜਿਸ ਕਾਰਨ ਆਮ ਜਨਤਾ ਦੇ ਨਾਲ ਨਾਲ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਦੇ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਹੋਲੇ-ਮਹੱਲੇ ’ਤੇ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ, ਪਲਟੀ ਗੱਡੀ (ਤਸਵੀਰਾਂ)
NEXT STORY