ਲੁਧਿਆਣਾ/ਜਲੰਧਰ (ਸੁਸ਼ੀਲ)- ਜੇਕਰ ਤੁਸੀਂ ਵੀ 24 ਅਪ੍ਰੈਲ ਨੂੰ ਬੱਸਾਂ ਵਿਚ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਮੁਲਾਜ਼ਮ ਯੂਨੀਅਨ ਨੇ ਭਲਕੇ ਬੰਦ ਸਟੈਂਡ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਦਰਅਸਲ ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਮੁਲਾਜ਼ਮ ਯੂਨੀਅਨ ਨੇ ਮੁਲਾਜ਼ਮਾਂ ਦੇ ਖ਼ਾਤਿਆਂ ’ਚ ਅੱਧੀ ਤਨਖ਼ਾਹ ਪਾਉਣ ’ਤੇ ਵਿਭਾਗ ਅਤੇ ਸਰਕਾਰ ਪ੍ਰਤੀ ਰੋਸ ਜਤਾਇਆ ਹੈ।
ਮੁਲਾਜ਼ਮ ਵਾਰ-ਵਾਰ ਮੰਗ ਕਰ ਰਹੇ ਹਨ ਕਿ ਇਸ ਸਮੇਂ ਮੁਲਾਜ਼ਮਾਂ ਨੇ ਆਪਣੇ ਬੱਚਿਆਂ ਦੀਆਂ ਫ਼ੀਸਾਂ ਸਮੇਤ ਸਕੂਲਾਂ ’ਚ ਦਾਖ਼ਲੇ ਅਤੇ ਸਾਲ ਭਰ ਲਈ ਕਣਕ ਵੀ ਖ਼ਰੀਦਣੀ ਹੁੰਦੀ ਹੈ ਪਰ ਸਰਕਾਰ ਵੱਲੋਂ ਲਗਭਗ 600 ਕਰੋੜ ਰੁਪਏ ਦੀ ਰਾਸ਼ੀ ਨਾ ਆਉਣ ਕਰਕੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ’ਚ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਭਗ 6 ਮਹੀਨਿਆਂ ਤੋਂ ਸਰਕਾਰ ਵਲੋਂ ਪੈਸਾ ਰਿਲੀਜ਼ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ, ਬੰਦ ਹੋ ਗਿਆ ਇਹ ਵੱਡਾ ਹਾਈਵੇਅ, ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਵੀ ਮੀਟਿੰਗ ਹੋਈ ਸੀ, ਜਿਸ ’ਚ ਜਲਦੀ ਪੈਸਾ ਰਿਲੀਜ਼ ਕਰਨ ਬਾਰੇ ਗੱਲਬਾਤ ਹੋਈ ਸੀ ਪਰ ਹਾਲੇ ਤੱਕ ਪੈਸਾ ਰਿਲੀਜ਼ ਨਹੀਂ ਹੋਇਆ। ਇਸ ਤੋਂ ਸਰਕਾਰ ਦੀ ਨੀਅਤ ਦਾ ਸਾਫ਼ ਪਤਾ ਲਗਦਾ ਹੈ ਕਿ ਸਰਕਾਰ ਵਿਭਾਗ ਨੂੰ ਖ਼ਤਮ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ।
ਜਗਤਾਰ ਸਿੰਘ ਨੇ ਦੱਸਿਆ ਕਿ ਫ੍ਰੀ ਸਫ਼ਰ ਦੇ ਪੈਸੇ ਨੂੰ ਲੈ ਮੁਲਾਜ਼ਮ ਤਨਖ਼ਾਹ ਤੋਂ ਹਿਲਾਂ ਹੀ ਤੰਗ ਸਨ, ਉਲਟਾ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾ ਕੇ ਵਿਭਾਗ ਦੇ ਵੱਡੇ ਪੱਧਰ ’ਤੇ ਲੁੱਟ ਕਰਵਾਈ ਜਾ ਰਹੀ ਹੈ। ਵਿਭਾਗ ਦੀਆਂ ਬੱਸਾਂ ਦਾ ਕੋਈ ਅਤਾ-ਪਤਾ ਨਹੀਂ ਹੈ ਕਦੋਂ ਪੈਣਗੀਆਂ ਸਿਰਫ਼ ਪ੍ਰਾਈਵੇਟ ਮਾਫ਼ੀਆ ਨੂੰ ਫਾਇਦਾ ਦੇਣ ਦੇ ਚੱਕਰ ’ਚ ਹੀ ਸਰਕਾਰ ਪ੍ਰਾਈਵੇਟ ਬੱਸਾਂ ਪਾਉਣ ਦੀ ਇਜਾਜ਼ਤ ਦੇ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਮੈਨੇਜਮੈਂਟ ਨੇ ਬਾਕੀ ਬਚਦੀ ਤਨਖਾਹ ਸਮੇਂ ਸਿਰ ਵਰਕਰਾਂ ਦੇ ਖਾਤੇ ’ਚ ਨਾ ਪਾਈ ਤਾਂ 24 ਅਪ੍ਰੈਲ ਨੂੰ ਪੀ. ਆਰ. ਟੀ. ਸੀ. ਦੇ ਸਮੂਹ ਬੱਸ ਸਟੈਂਡ ਬੰਦ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ, ਵੱਡੇ ਪੱਧਰ 'ਤੇ ਤਹਿਸੀਲਦਾਰਾਂ ਦੀਆਂ ਬਦਲੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਈਲੈਵਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
NEXT STORY