ਅੰਮ੍ਰਿਤਸਰ (ਜਸ਼ਨ) : ਪੰਜਾਬ ਪੁਲਸ ਦੇ ਇੰਟੈਲੀਜੈਂਸ ਦੇ ਆਈ. ਜੀ. ਜਸਕਰਨ ਸਿੰਘ ਨੇ ਸ਼ੁੱਕਰਵਾਰ ਬਾਅਦ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਦੇ ਬੰਦ ਕਮਰੇ ਵਿਚ ਪੁਲਸ ਅਧਿਕਾਰੀ ਜਸਕਰਨ ਸਿੰਘ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਕਰੀਬ ਇਕ ਘੰਟਾ ਤਿੱਖੀ ਗੱਲਬਾਤ ਹੋਈ। ਉਕਤ ਦੋਵਾਂ ਵਿਚਾਲੇ ਹੋਈ ਇਸ ਵਿਸ਼ੇਸ਼ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਦੇ ਕਾਫੀ ਅਰਥ ਕੱਢੇ ਜਾ ਰਹੇ ਹਨ।
ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਸੰਦੇਸ਼ਾਂ ਵਿਚ ਉਨ੍ਹਾਂ ਨੇ ਸਰਕਾਰਾਂ ਅਤੇ ਸਿੱਖ ਨੌਜਵਾਨਾਂ ਦੇ ਵਤੀਰੇ ’ਤੇ ਸਵਾਲ ਉਠਾਏ ਹਨ ਅਤੇ ਅਸੰਤੁਸ਼ਟੀ ਜ਼ਾਹਰ ਕੀਤੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਹਾਲ ਹੀ ਵਿਚ 27 ਮਾਰਚ ਨੂੰ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੁਲਾਇਆ ਸੀ। ਇਸ ਵਿਚ ਉਨ੍ਹਾਂ ਨੇ ਸਿੱਖ ਬੁੱਧੀਜੀਵੀਆਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ, ਸੇਵਾਮੁਕਤ ਜੱਜਾਂ, ਵਕੀਲਾਂ ਆਦਿ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਉਹ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਅਗਲੀ ਰਣਨੀਤੀ ’ਤੇ ਚਰਚਾ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ
ਦੂਜੇ ਪਾਸੇ ਸੀਨੀਅਰ ਪੁਲਸ ਅਧਿਕਾਰੀ ਆਈ. ਜੀ. ਇੰਟੈਲੀਜੈਂਸ ਜਸਕਰਨ ਸਿੰਘ ਨੇ ਇਸ ਅਹਿਮ ਮੀਟਿੰਗ ਨੂੰ ਪੂਰੀ ਤਰ੍ਹਾਂ ਨਿੱਜੀ ਅਤੇ ਰੁਟੀਨ ਮੀਟਿੰਗ ਦੱਸਦਿਆਂ ਕਿਹਾ ਕਿ ਉਹ ਅਕਸਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਥਿਤ ਸਕੱਤਰੇਤ ਵਿਖੇ ਜਥੇਦਾਰ ਨੂੰ ਮਿਲਣ ਲਈ ਆਉਂਦੇ ਰਹਿੰਦੇ ਹਨ ਪਰ 27 ਮਾਰਚ ਨੂੰ ਹੋਣ ਵਾਲੀ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਤੋਂ ਠੀਕ ਪਹਿਲਾਂ ਇਹ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਸਾਰੀ ਮੀਟਿੰਗ ਇਸੇ ਮੁੱਦੇ ’ਤੇ ਬਣੀ ਹੋਈ ਹੈ ਅਤੇ ਇਸ ਦਾ ਕੇਂਦਰ ਬਿੰਦੂ ਵੀ ਇਹੀ ਵਿਸ਼ਾ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖ਼ੁਲਾਸਾ, ਜਾਂਚ ਦੌਰਾਨ ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ
NEXT STORY