ਫਿਰੋਜ਼ਪੁਰ (ਮਲਹੋਤਰਾ, ਕੁਮਾਰ) : ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋ ਦਿਨ ਦੇ ਮੁਕੰਮਲ ਲਾਕਡਾਊਨ ਲਗਾਉਣ ਦੀ ਅਪੀਲ ਦਾ ਜ਼ਿਲ੍ਹਾ ਫਿਰੋਜ਼ਪੁਰ ਵਿਚ ਸ਼ਨੀਵਾਰ ਨੂੰ ਕਾਫੀ ਅਸਰ ਦੇਖਣ ਨੂੰ ਮਿਲਿਆ। ਬਾਜ਼ਾਰਾਂ ਵਿਚ ਸਾਰੀਆਂ ਦੁਕਾਨਾਂ ਬੰਦ ਰਹੀਆਂ। ਲੋਕਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਸ਼ਾਮ 6:30 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਇਨ੍ਹਾਂ ਦੁਕਾਨਾਂ ਪ੍ਰਤੀ ਵੀ ਗ੍ਰਾਹਕਾਂ ਵਿਚ ਕੋਈ ਦਿਲਚਸਪੀ ਨਹੀਂ ਨਜ਼ਰ ਆਈ। ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਦੇ ਨਾਲ-ਨਾਲ ਸ਼ਰਾਬ ਦੇ ਠੇਕੇ, ਹੋਟਲ, ਰੈਸਟੋਰੈਂਟ ਖੋਲ੍ਹਣ ਦੀ ਇਜਾਜ਼ਤ ਵੀ ਸਰਕਾਰ ਵੱਲੋਂ ਸੀ।
ਪੂਰੇ ਜ਼ਿਲ੍ਹੇ ਵਿਚ ਲਗਾਏ ਗਏ ਨਾਕੇ
ਲਾਕਡਾਊਨ ਨੂੰ ਮੁਕੰਮਲ ਤੌਰ 'ਤੇ ਲਾਗੂ ਕਰਵਾਉਣ ਲਈ ਪੁਲਸ ਵੱਲੋਂ ਪੂਰੇ ਜ਼ਿਲ੍ਹੇ ਵਿਚ ਨਾਕੇ ਲਗਾਏ ਗਏ ਅਤੇ ਸਾਰਾ ਦਿਨ ਪੁਲਸ ਦੀਆਂ ਗੱਡੀਆਂ ਗਸ਼ਤ ਕਰਦੀਆਂ ਰਹੀਆਂ। ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਤੇ ਛਾਉਣੀ ਦੇ ਪ੍ਰਮੁੱਖ ਚੌਕਾਂ 'ਤੇ ਪੁਲਸ ਟੀਮਾਂ ਵੱਲੋਂ ਵਨ ਵੇ ਸਿਸਟਮ ਲਾਗੂ ਕਰਦੇ ਹੋਏ ਨਾਕੇ ਲਗਾਏ ਗਏ ਤੇ ਹਰ ਰਾਹਗੀਰ ਤੋਂ ਪੁੱਛਗਿੱਛ ਕੀਤੀ ਗਈ। ਬਿਨਾਂ ਕਾਰਨ ਬਾਹਰ ਨਿਕਲਣ ਵਾਲਿਆਂ ਨੂੰ ਚੇਤਾਵਨੀ ਦੇ ਕੇ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਵੱਲੋਂ ਐਲਾਨੇ ਗਏ ਕਰਫਿਊ ਤੇ ਲਾਕਡਾਊਨ ਦੌਰਾਨ ਵੀ ਪੁਲਸ ਵਿਭਾਗ ਨੇ ਕੋਈ ਢਿੱਲ ਨਹੀਂ ਵਰਤੀ ਅਤੇ ਇਸ ਸਮੇਂ ਕੋਰੋਨਾ ਦੇ ਵੱਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਦੇ ਹੁਕਮਾਂ 'ਤੇ ਦੁਬਾਰਾ ਸਖ਼ਤੀ ਕੀਤੀ ਜਾ ਰਹੀ ਹੈ।
ਉਲੰਘਣ ਕਰਨ ਵਾਲਿਆਂ ਤੇ ਕਾਰਵਾਈ ਹੋਣਾ ਤੈਅ
ਐੱਸ.ਐੱਸ. ਪੀ. ਨੇ ਦੱਸਿਆ ਕਿ ਲਾਕਡਾਊਨ ਦੇ ਹੁਕਮਾਂ ਦਾ ਉਲੰਘਣ ਕਰਨ ਵਾਲਿਆਂ 'ਤੇ ਕਾਰਵਾਈ ਹੋਣੀ ਤੈਅ ਹੈ। ਇਸ ਲਈ ਜ਼ਿਲ੍ਹੇ ਦੇ ਸਾਰੇ ਪੁਲਸ ਥਾਣਿਆਂ ਦੀਆਂ ਟੀਮਾਂ ਆਪਣੇ ਸਬੰਧਤ ਇਲਾਕਿਆਂ ਵਿਚ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਜੇਕਰ ਕਿਤੇ ਜ਼ਰੂਰੀ ਵਸਤੂਆਂ ਤੋਂ ਬਿਨਾਂ ਕੋਈ ਹੋਰ ਦੁਕਾਨ ਖੁੱਲ੍ਹੀ ਮਿਲਦੀ ਹੈ ਤਾਂ ਦੁਕਾਨਦਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਜ਼ਿਲ੍ਹਾ ਨਵਾਂਸ਼ਹਿਰ 'ਚ ਕੋਰੋਨਾ ਕਾਰਨ ਇਕ ਹੋਰ ਮੌਤ, ਪਰਿਵਾਰ ਦੇ ਮੁਖੀ ਨੇ ਤੋੜਿਆ ਦਮ
NEXT STORY