ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਐੱਸ. ਆਈ. ਆਰ. ਖ਼ਿਲਾਫ਼ ਬੋਲਦਿਆਂ ਕਿਹਾ ਕਿ ਐੱਸ. ਆਈ. ਆਰ. ਦੇ ਨਾਂ 'ਤੇ ਮਜ਼ਦੂਰਾਂ ਅਤੇ ਦਿਹਾੜੀਦਾਰ ਲੋਕਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਨੂੰ ਵੋਟਾਂ ਪਾਉਣ ਤੋਂ ਮੁਕਰਾਉਣ ਲੱਗ ਗਈ ਹੈ ਅਤੇ ਲੋਕਾਂ ਦਾ ਲੋਕਤੰਤਰ 'ਚੋਂ ਵਿਸ਼ਵਾਸ ਉੱਠ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐੱਸ. ਆਈ. ਆਰ. ਖ਼ਿਲਾਫ਼ ਮਤਾ ਲਿਆਉਣ ਵਾਲੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ ਪਰ ਹੁਣ ਸਰਕਾਰਾਂ ਵੋਟਰਾਂ ਨੂੰ ਚੁਣਨ ਲੱਗ ਗਈਆਂ ਹਨ ਅਤੇ ਕੇਂਦਰ ਸਰਕਾਰ ਨੇ ਆਪਣੇ ਹੀ ਵੋਟਰ ਬਣਾ ਲਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਈ. ਡੀ. ਅਤੇ ਸੀ. ਬੀ. ਆਈ. ਨੂੰ ਵੀ ਵੋਟਾਂ ਵੇਲੇ ਹੀ ਛਾਪੇਮਾਰੀ ਦੀ ਯਾਦ ਆਉਂਦੀ ਹੈ ਅਤੇ ਵੋਟਾਂ ਤੋਂ ਬਾਅਦ ਸਾਰੇ ਕੇਸ ਖ਼ਤਮ ਹੋ ਜਾਂਦੇ ਹਨ। ਹੁਣ ਈ. ਡੀ. ਅਤੇ ਸੀ. ਬੀ. ਆਈ. ਨੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਹੋਇਆ ਹੈ। ਉਨ੍ਹਾਂ ਨੇ ਆਪਣੇ ਵਿਦੇਸ਼ ਦੌਰਿਆਂ ਨੂੰ ਲੈ ਕੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਹਵਾਈ ਅੱਡੇ 'ਤੇ ਇਸ ਲਈ ਰੋਕਿਆ ਗਿਆ ਕਿਉਂਕਿ ਕਸਟਮ ਅਧਿਕਾਰੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਭਰਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਛੋਟੀਆਂ-ਛੋਟੀਆਂ ਗੱਲਾਂ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਖ਼ੁਦ ਦੱਸਿਆ ਹੈ ਕਿ ਸਾਨੂੰ ਪੁੱਛੇ ਬਿਨਾਂ ਹੀ ਫ਼ੈਸਲਾ ਹੋਈ ਜਾ ਰਹੇ ਹਨ ਅਤੇ ਸਾਡੀ ਕੋਈ ਵੀ ਰਾਏ ਨਹੀਂ ਲੈ ਰਿਹਾ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਵੋਟਰਾਂ ਕੋਲ ਕੀਮਤੀ ਵੋਟ ਹੀ ਨਹੀਂ ਹੋਵੇਗੀ ਤਾਂ ਫਿਰ ਉਹ ਵੋਟ ਕਿਸ ਨੂੰ ਪਾਉਣਗੇ। ਉਨ੍ਹਾਂ ਕਿਹਾ ਕਿ ਵੋਟਾਂ ਦੀ ਚੱਲ ਰਹੀ ਲੁੱਟ ਲੋਕਤੰਤਰ ਲਈ ਬੇਹੱਦ ਖ਼ਤਰਨਾਕ ਹੈ। ਨਵੇਂ ਵੋਟਰਾਂ ਦੀ ਵੋਟ ਵੀ ਨਹੀਂ ਬਣਾਈ ਜਾ ਰਹੀ ਅਤੇ ਜਦੋਂ ਜੰਤਰ-ਮੰਤਰ 'ਤੇ ਧਰਨੇ ਹੋਏ ਤਾਂ ਫਿਰ ਨਵੀਆਂ ਵੋਟਾਂ ਬਣਾਉਣੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਵਿਧਾਨ ਸਭਾ 'ਚ ਐੱਸ. ਆਈ. ਆਰ. ਖ਼ਿਲਾਫ਼ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਐੱਸ. ਆਈ. ਆਰ. ਦਾ ਮੁੱਦਾ ਬੇਹੱਦ ਗੰਭੀਰ ਹੈ ਅਤੇ ਲੋਕਾਂ ਨੂੰ ਇਸ ਦੇ ਖ਼ਿਲਾਫ਼ ਆਵਾਜ਼ ਚੁੱਕਣੀ ਪਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
3 ਵਾਰ ਵਿਧਾਇਕ ਰਹੇ ਨਿਰਮਲ ਸਿੰਘ ਸਮਾਣਾ ਤੇ ਸਤਿਨਾਮ ਸਿੰਘ ਅਕਾਲੀ ਦਲ 'ਚ ਸ਼ਾਮਲ
NEXT STORY