ਚੰਡੀਗੜ੍ਹ (ਭਾਸ਼ਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਵਿਚ 4 ਏਕੜ ਵਿਚ ਇਕ ਸਿੱਖ ਅਜਾਇਬ ਘਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ, ਤਾਂ ਜੋ ਸਿੱਖ ਭਾਈਚਾਰਾ ਆਪਣੇ ਇਤਿਹਾਸ ਨਾਲ ਜੁੜਿਆ ਰਹੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਗੁਰੂਆਂ ਦੀਆਂ ਮਹਾਨ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਬਣਾਉਣ ਦਾ ਵੀ ਐਲਾਨ ਕੀਤਾ।
ਇਹ ਖ਼ਬਰ ਵੀ ਪੜ੍ਹੋ - ਅੰਬੇਡਕਰ ਜਯੰਤੀ ਮੌਕੇ SC ਭਾਈਚਾਰੇ ਨੂੰ ਖ਼ਾਸ ਤੋਹਫ਼ਾ ਦੇਣਗੇ CM ਮਾਨ
ਮੁੱਖ ਮੰਤਰੀ ਨਾਇਬ ਸੈਣੀ ਨੇ ਵਿਸਾਖੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਸੀਸ ਨਿਵਾਇਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ। ਇਸ ਮਗਰੋਂ ਸੈਣੀ ਗੁਰੂਗ੍ਰਾਮ ਦੇ ਸਾਊਥ ਸਿਟੀ-1 ਵਿਚ ਸਥਿਤ ਗੁਰਦੁਆਰਾ ਸਾਧ ਸੰਗਤ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕੀਤੀ। ਗੁਰੂ ਗੋਬਿੰਦ ਸਿੰਘ ਜੀ ਨੇ ਅਨਿਆਂ ਅਤੇ ਜ਼ੁਲਮ ਵਿਰੁੱਧ ਲੜਨ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਕਿਹਾ, "ਉਸ ਸਮੇਂ ਦੇਸ਼ 'ਤੇ ਮੁਗਲਾਂ ਦਾ ਰਾਜ ਸੀ। ਉਹ ਲੋਕਾਂ 'ਤੇ ਭਿਆਨਕ ਅੱਤਿਆਚਾਰ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਧਰਮ ਪਰਿਵਰਤਨ ਲਈ ਮਜਬੂਰ ਕਰ ਰਹੇ ਸਨ। ਸਮਾਜ ਜਾਤ ਅਤੇ ਧਰਮ ਦੇ ਆਧਾਰ 'ਤੇ ਵੰਡਿਆ ਹੋਇਆ ਸੀ। ਗੁਰੂ ਗੋਬਿੰਦ ਸਿੰਘ ਨੇ ਲੋਕਾਂ ਨੂੰ ਆਪਣੇ ਧਰਮ ਅਤੇ ਸਨਮਾਨ ਦੀ ਰੱਖਿਆ ਲਈ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ।"
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 16, 17 ਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਇਸ ਮੌਕੇ ਨਾਇਬ ਸੈਣੀ ਨੇ ਕਿਹਾ, "ਕੁਰੂਕਸ਼ੇਤਰ ਵਿਚ ਇਕ ਸਿੱਖ ਅਜਾਇਬ ਘਰ ਸਥਾਪਤ ਕੀਤਾ ਜਾਵੇਗਾ ਤਾਂ ਜੋ ਭਾਈਚਾਰਾ ਆਪਣੇ ਇਤਿਹਾਸ ਨਾਲ ਜੁੜਿਆ ਰਹਿ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਗੁਰੂਆਂ ਦੇ ਮਹਾਨ ਬਲੀਦਾਨ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।" ਉਨ੍ਹਾਂ ਕਿਹਾ ਕਿ ਯਮੁਨਾ ਨਗਰ ਜ਼ਿਲ੍ਹੇ ਦੇ ਲੋਹਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਬਣਾਈ ਜਾਵੇਗੀ, ਜੋ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਦੀ ਵੀਰ ਗਾਥਾ ਨੂੰ ਦਰਸਾਏਗੀ। ਸੈਣੀ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਵਿਚ ਮਾਰੇ ਗਏ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੇਅਰ ਡਰੈੱਸਰ ਨੇ ਦੁਕਾਨ ’ਤੇ ਨਾਬਾਲਗ ਨੂੰ ਬੁਲਾ ਕੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
NEXT STORY