ਚੰਡੀਗੜ੍ਹ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਣਕ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸੁੰਗੜੇ ਹੋਏ ਦਾਣਿਆਂ ਦੇ ਨਿਯਮਾਂ ਨੂੰ ਮੁੜ ਵਿਚਾਰਨ ਲਈ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਨਿਯਮਾਂ ਵਿਚ ਢਿੱਲ ਦੇਣ ਦੇ ਮਸਲੇ 'ਤੇ ਛੇਤੀ ਹੁਕਮ ਜਾਰੀ ਕਰਨ ਲਈ ਅਪੀਲ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਨੇ ਮੰਤਰੀ ਮੰਡਲ ਨੂੰ ਕਣਕ ਦੀ ਚੱਲ ਰਹੀ ਖਰੀਦ ਦੇ ਪ੍ਰਗਤੀ ਬਾਰੇ ਜਾਣੂੰ ਕਰਵਾਇਆ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਮੰਡੀਆਂ 'ਚ 14.9 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ 12 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਬੀਤੇ ਦਿਨ 5 ਲੱਖ ਮੀਟਰਕ ਟਨ ਦੀ ਆਮਦ ਹੋਈ ਜਿਸ ਵਿੱਚੋਂ 2 ਲੱਖ ਮੀਟਰਕ ਟਨ ਤੋਂ ਵੱਧ ਦੀ ਖਰੀਦ ਉਸੇ ਦਿਨ ਹੀ ਕਰ ਲਈ ਗਈ।
ਇਹ ਖ਼ਬਰ ਪੜੋ- ਸਪੇਨ ਦਾ ਸ਼ਹਿਰ ਮਲਾਗਾ ਕਰੇਗਾ 2022-23 'ਚ ਡੇਵਿਸ ਕੱਪ ਫਾਈਨਲਜ਼ ਦੀ ਮੇਜ਼ਬਾਨੀ
ਬੁਲਾਰੇ ਨੇ ਅੱਗੇ ਕਿਹਾ ਕਿ ਸੂਬੇ 'ਚ ਸੁੰਗੜੇ ਦਾਣਿਆਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੇਂਦਰੀ ਟੀਮਾਂ ਦੇ ਛੇਤੀ ਗਠਨ ਦਾ ਸੁਆਗਤ ਕਰਦਿਆਂ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਨਾਜ ਦੇ ਸੁੰਗੜੇ ਦਾਣਿਆਂ ਦੇ ਨਿਯਮਾਂ 'ਚ ਬਿਨਾਂ ਕਿਸੇ ਮੁੱਲ ਦੀ ਕਟੌਤੀ ਦੇ ਢਿੱਲ ਦਿੱਤੀ ਜਾਵੇ ਕਿਉਂਕਿ ਕਿਸਾਨਾਂ ਨੂੰ ਘੱਟ ਪੈਦਾਵਾਰ ਦੇ ਕਾਰਨ ਪਹਿਲਾਂ ਹੀ ਬਹੁਤ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਰਸਮੀ ਬੇਨਤੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।
ਇਹ ਖ਼ਬਰ ਪੜ੍ਹੋ-ਬੇਂਜੇਮਾ ਦੇ ਗੋਲ ਨਾਲ ਰੀਆਲ ਮੈਡ੍ਰਿਡ ਚੈਂਪੀਅਨਸ ਲੀਗ ਸੈਮੀਫਾਈਨਲ 'ਚ
ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਇਨ੍ਹਾਂ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਦੀ ਮਨਜ਼ੂਰ ਸ਼ੁਦਾ ਹੱਦ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਇਸ ਉਪਰੰਤ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਕੱਲ ਸੂਬੇ 'ਚ ਅਨਾਜ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਦਾ ਗਠਨ ਕੀਤਾ ਸੀ। ਟੀਮਾਂ ਰਸਤੇ 'ਚ ਹਨ ਅਤੇ ਮੰਡੀਆਂ ਵਿਚ ਆ ਰਹੇ ਸੁੰਗੜੇ ਹੋਏ ਅਨਾਜ ਦੀ ਹੱਦ ਦਾ ਮੁਲਾਂਕਣ ਕਰਨ ਲਈ ਜਲਦ ਹੀ ਸੂਬੇ ਵਿੱਚ ਪਹੁੰਚਣਗੀਆਂ। ਇਹ ਡੇਟਾ ਨਿਯਮਾਂ 'ਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਲਈ ਭਾਰਤ ਸਰਕਾਰ ਦੀ ਮਦਦ ਕਰੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਮੰਤਰੀ ਮੰਡਲ ਨੇ ਕਿਸਾਨ ਭਲਾਈ ‘ਤੇ ਪੂਰਾ ਜੋਰ ਦਿੱਤਾ ਹੈ ਅਤੇ ਵਿਭਾਗ ਨੂੰ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਭਾਗ ਨੂੰ ਕਣਕ ਦੀ ਖਰੀਦ ਲਈ ਖਰੀਦ ਏਜੰਸੀਆਂ ਵੱਲੋਂ ਤਾਇਨਾਤ ਸਟਾਫ ਦੇ ਕਿਸੇ ਵੀ ਯੋਗ ਮੁੱਦੇ ਹੱਲ ਕਰਨ ਲਈ ਕਿਹਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਭਾਰਤੀ ਸੰਵਿਧਾਨ ਦੇ ਨਿਰਮਾਤਾ : ਡਾ. ਬੀ. ਆਰ. ਅੰਬੇਡਕਰ
NEXT STORY