ਚੰਡੀਗੜ੍ਹ- ਲੋਕ ਸਭਾ ਦੀਆਂ ਦੇ ਮੱਦੇਨਜ਼ਰ ਲੀਡਰਾਂ ਵਲੋਂ ਚੋਣ ਪ੍ਰਚਾਰ ਮੁਹਿੰਮ ਤੇਜ਼ ਕਰ ਲਈ ਗਈ ਹੈ। ਇਸ ਵਿਚਾਲੇ ਅੱਜ ਤੋਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ ਹੋਣਗੇ । ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਵਲੋਂ 30 ਮਈ ਤੱਕ ਚੋਣਾਂ ਨੂੰ ਲੈ ਕੇ ਪੰਜਾਬ 'ਚ ਮੁਹਿੰਮ ਚਲਾਉਣਗੇ।
ਇਹ ਵੀ ਪੜ੍ਹੋ- ਪਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੈਬਸਾਈਟਾਂ ਲਈ ਪਤਨੀ ਦੀ ਅਸ਼ਲੀਲ ਵੀਡੀਓ ਕਰਦਾ ਸੀ ਵਾਇਰਲ
ਦੱਸ ਦੇਈਏ ਅਰਵਿੰਦ ਕੇਜਰੀਵਾਲ ਅੱਜ ਯਾਨੀ 26 ਮਈ ਨੂੰ ਦੁਪਹਿਰ ਫਿਰੋਜ਼ਪੁਰ 'ਚ ਟਾਊਨ ਹਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਸ਼ਾਮ 4 ਵਜੇ ਹੁਸ਼ਿਆਰਪੁਰ ਅਤੇ 5 ਵਜੇ ਬਠਿੰਡਾ ਵਿਖੇ 'ਆਪ' ਉਮੀਦਵਾਰਾਂ ਦੇ ਸਮਰਥਨ 'ਚ ਰੋਡ ਸ਼ੋਅ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ’ਚ ਲੋਕ ਸਭਾ ਦੀਆਂ 13 ਸੀਟਾਂ ਲਈ 1 ਜੂਨ ਨੂੰ ਵੋਟਿੰਗ ਹੋਣੀ ਹੈ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਖ਼ਤਮ ਹੋ ਜਾਵੇਗਾ।
ਇਹ ਵੀ ਪੜ੍ਹੋ- ਖੁਸ਼ੀਆਂ ਵਿਚਾਲੇ ਪਏ ਵੈਣ, ਵਿਦੇਸ਼ ਜਾਣ ਤੋਂ ਇਕ ਦਿਨ ਪਹਿਲਾਂ ਨੌਜਵਾਨ ਪੁੱਤ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਮਾਨ ਦੇ ਅੱਜ 5 ਪ੍ਰੋਗਰਾਮ, ਜਾਣੋ ਪੂਰਾ ਸ਼ਡਿਊਲ (ਵੀਡੀਓ)
NEXT STORY