ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ 'ਚ ਇਕ ਵੱਡੀ ਖ਼ੁਸ਼ਖ਼ਬਰੀ ਗੰਨਾ ਉਤਪਾਦਕਾਂ ਨੂੰ ਮਿਲੇਗੀ, ਰੇਟ ਦੇ ਰੂਪ 'ਚ ਜਾਂ ਹੜ੍ਹਾਂ ਦੌਰਾਨ ਜੋ ਨੁਕਸਾਨ ਹੋਇਆ, ਉਸ ਦੇ ਮੁਆਵਜ਼ੇ ਦੇ ਰੂਪ 'ਚ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਮਗਰੋਂ ਰੇਲਵੇ ਟਰੈਕ ਤਾਂ ਫ਼ਰੀ ਹੋ ਗਿਆ। ਇਸ ਤੋਂ ਇਲਾਵਾ ਮੇਨ ਹਾਈਵੇ ਵੀ ਖੁੱਲ੍ਹ ਜਾਣਗੇ।
ਇਹ ਵੀ ਪੜ੍ਹੋ : ਦੋਹਰੀ ਮੁਸੀਬਤ 'ਚ ਫਸੇ ਪੰਜਾਬੀਆਂ ਨੂੰ ਅੱਜ ਮਿਲ ਸਕਦੀ ਹੈ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨੰਬਰ ਵਨ ਸੂਬਾ ਬਣਾਉਣਾ ਹੈ ਅਤੇ ਅਜਿਹੇ ਟਰੈਂਡ ਮੁਲਾਜ਼ਮ ਜੱਥੇਬੰਦੀਆਂ ਨੂੰ ਛੱਡਣੇ ਪੈਣਗੇ। ਉਨ੍ਹਾਂ ਕਿਹਾ ਕਿ ਭਲਕੇ ਮਿੱਲਰ ਮਾਲਕਾਂ ਨੂੰ ਬੁਲਾਇਆ ਜਾਵੇਗਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਦਾ ਸਭ ਤੋਂ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਵੱਲੋਂ Highway ਖ਼ਾਲੀ ਕਰਨ ਦਾ ਐਲਾਨ, CM ਮਾਨ ਨਾਲ ਮੀਟਿੰਗ ਮਗਰੋਂ ਲਿਆ ਫ਼ੈਸਲਾ
ਸਾਡੀ ਸਰਕਾਰ ਆਉਣ 'ਤੇ ਅਸੀਂ ਸ਼ੂਗਰ ਮਿੱਲਾਂ ਦਾ 700 ਕਰੋੜ ਰੁਪਿਆ ਬਕਾਇਆ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਟਰੈਕ ਅਤੇ ਹਾਈਵੇਅ 'ਤੇ ਧਰਨੇ ਲਾਏ ਗਏ ਸਨ। ਅੱਜ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰਨ ਦਾ ਵਾਅਦਾ ਕੀਤਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਕਿਸਾਨਾਂ ਵੱਲੋਂ Highway ਖ਼ਾਲੀ ਕਰਨ ਦਾ ਐਲਾਨ, CM ਮਾਨ ਨਾਲ ਮੀਟਿੰਗ ਮਗਰੋਂ ਲਿਆ ਫ਼ੈਸਲਾ
NEXT STORY