ਸੰਗਰੂਰ (ਵੈੱਬ ਡੈਸਕ)- ਨਵੇਂ ਵਿਵਾਦ ਵਿਚ ਫਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਆਗੂਆਂ ’ਤੇ ਤਿੱਖਾ ਹਮਲਾ ਬੋਲਦੇ ਕਿਹਾ ਕਿ ਪੰਜਾਬ ਵਿੱਚ ਸਾਨੂੰ ਹੁਣ ਸਰਕਾਰੀ ਪਾਗਲਖਾਨੇ ਖੋਲ੍ਹਣੇ ਪੈਣਗੇ ਕਿਉਂਕਿ ਵਿਰੋਧੀ ਪਾਰਟੀਆਂ ਦੇ ਨੇਤਾ ਬਦਸਲੂਕੀ ਕਰ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ

ਉਨ੍ਹਾਂ ਕਿਹਾ ਕਿ ਕੀ ਕਰੀਏ ਇਨ੍ਹਾਂ ਦਾ, ਮੇਰੇ 32 ਦੰਦ ਹਨ। ਮੈਂ ਜਦੋਂ ਕੁਝ ਗੱਲਾਂ ਕਹਿ ਦਿੰਦਾ ਹਾਂ ਉਹ ਬਾਅਦ ਵਿਚ ਸੱਚੀਆਂ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਜਦੋਂ ਨਵੀਂ ਸਰਕਾਰ ਬਣੀ ਸੀ ਤਾਂ ਇਹ ਤੋੜਨ ਲੱਗੇ ਸਨ ਤਾਂ ਉਸ ਸਮੇਂ ਮੇਰੇ ਮੂੰਹ ਵਿਚੋਂ ਨਿਕਲਿਆ ਸੀ ਕਿ 2025-26 ਦੇ ਨੇੜੇ ਜਾ ਕੇ ਇਹ ਸਾਰੇ ਪਾਗਲ ਹੋ ਜਾਣਗੇ ਅਤੇ ਹੁਣ ਪਾਗਲ ਤਾਂ ਇਹ ਹੋ ਗਏ ਹਨ। ਮੈਨੂੰ ਲੱਗਦਾ ਹੈ ਕਿ ਜਿਹੜੇ ਹਿਸਾਬ ਨਾਲ ਬਿਆਨ ਦੇ ਰਹੇ ਹਨ, ਨਵਾਂ ਖ਼ਰਚਾ ਕਰਵਾਉਣਗੇ। ਸਰਕਾਰੀ ਪਾਗਲਖਾਨਾ ਬਣਾਉਣਾ ਪਵੇਗਾ। ਕੁਝ ਕਹਿਣਗੇ ਕਿ ਰੋਹਤਕ ਭੇਜ ਦਿਓ ਪਰ ਰੋਹਤਕ ਵਾਲੇ ਵੀ ਕਿਉਂ ਰੱਖਣਗੇ। ਉਹ ਕਹਿਣਗੇ ਕਿ ਤੁਸੀਂ ਕਮਲੇ ਕੀਤੇ ਹਨ ਤਾਂ ਆਪ ਹੀ ਸਾਂਭੋ ਤੁਸੀਂ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਇਹ ਹੁਣ ਨਾਰਮਲ ਦਿਮਾਗ ਵਾਲੇ ਨਹੀਂ ਰਹੇ, ਪੂਰੇ ਪਾਗਲ ਹੋ ਗਏ ਹਨ। ਮਾਨ ਨੇ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ ਰਾਜਾ ਵੜਿੰਗ ਤਾਂ ਲੱਗਦਾ ਹੈ ਨਵਜੋਤ ਸਿੱਧੂ ਦਾ ਟੂਣਾ ਟੱਪ ਗਏ ਹਨ, ਇਸ ਲਈ ਰੋਜ਼ ਨਵੇਂ ਪੰਗੇ ਪਾ ਰਿਹਾ ਹੈ।
ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ Last ਵੀਡੀਓ ਆਈ ਸਾਹਮਣੇ! ਜਾਣੋ ਕੀ ਸਨ ਆਖਰੀ ਬੋਲ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਅੱਜ ਮੁੱਖ ਤੀਰਥ ਯਾਤਰਾ ਤਹਿਤ ਜਥੇ ਨੂੰ ਰਵਾਨਾ ਕਰਨ ਲਈ ਪੁੱਜੇ ਸਨ। ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨ, ਜਲ੍ਹਿਆਂਵਾਲਾ ਬਾਗ਼, ਮਿਊਜ਼ੀਅਮ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੇੜਲੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
ਇਹ ਵੀ ਪੜ੍ਹੋ: Punjab: ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਖਿੱਚੀ ਤਿਆਰੀ, ਕਰ ਰਿਹੈ ਵੱਡੀ ਕਾਰਵਾਈ
ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਹਰ ਰੋਜ਼ ਨਵੇਂ ਵਿਵਾਦਾਂ ਵਿੱਚ ਘਿਰ ਗਏ ਹਨ। ਵੜਿੰਗ ਨੂੰ ਲੈ ਕੇ ਹੁਣ ਇਕ ਹੋਰ ਵਿਵਾਦ ਖੜ੍ਹਾ ਹੋ ਗਿਆ ਹੈ। ਸ਼ਨੀਵਾਰ ਰਾਤ ਨੂੰ ਚੋਣ ਪ੍ਰਚਾਰ ਦੌਰਾਨ ਉਸ ਨੇ ਦੋ ਸਿੱਖ ਬੱਚਿਆਂ ਦੇ ਵਾਲ ਫੜੇ ਅਤੇ ਕਿਹਾ, ''ਕਿੱਥੇ ਜਾ ਰਹੇ ਹੋ ਸਰਦਾਰ?" "ਟੂ-ਟੂ-ਟੂ-ਟੂ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਹੀ 3 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
NEXT STORY