ਜਲੰਧਰ (ਧਵਨ) : ਪੰਜਾਬ ’ਚ ਪੁਲਸ ਤੰਤਰ ’ਚ ਫੇਰਬਦਲ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਪ੍ਰੈਲ ਨੂੰ ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਬੈਠਕ ਸੱਦ ਲਈ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਬੀਤੇ 2 ਦਿਨਾਂ ’ਚ ਵੱਖ-ਵੱਖ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਤਬਦੀਲ ਕਰ ਦਿੱਤੇ ਗਏ ਸਨ।
ਇਹ ਵੀ ਪੜ੍ਹੋ : ਸੁਨਾਮ ਦੇ ਨੌਜਵਾਨ ਨੇ ਨਸ਼ਾ ਛੱਡਣ ਦੀ ਠਾਣੀ ਤਾਂ ਉਲਟ ਪੈ ਗਈ ਸਾਰੀ ਕਹਾਣੀ, ਮਾਂ ਨੇ ਬਿਆਨ ਕੀਤਾ ਦਰਦ
ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਵੱਲੋਂ ਬੈਠਕ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸੂਬੇ ਦੇ ਪੁਲਸ ਅਧਿਕਾਰੀਆਂ ਨੂੰ ਨਵੀਂ ਸਰਕਾਰ ਦੀਆਂ ਨੀਤੀਆਂ ਦੀ ਪਾਲਣਾ ਕਰਨ ਲਈ ਕਿਹਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਵੱਲੋਂ ਪੁਲਸ ਅਧਿਕਾਰੀਆਂ ਨੂੰ ਹਰ ਹਾਲ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸਖ਼ਤੀ ਨਾਲ ਬਣਾ ਕੇ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਪੁਲਸ ਅਧਿਕਾਰੀਆਂ ਨੂੰ ਸੂਬੇ ’ਚ ਗੈਂਗਸਟਰਾਂ ਦੇ ਖ਼ਿਲਾਫ਼ ਸਖ਼ਤੀ ਕਰਨ ਲਈ ਕਿਹਾ ਜਾਵੇਗਾ।
ਇਹ ਵੀ ਪੜ੍ਹੋ : ਚਿੱਟੇ ਨੇ ਇਕ ਹੋਰ ਮਾਂ ਦੀ ਗੋਦ ਉਜਾੜੀ, ਦੋਸਤਾਂ ਨੇ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰਿਆ 2 ਭੈਣਾਂ ਦਾ ਇਕਲੌਤਾ ਭਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰਤਾਪ ਬਾਜਵਾ ਦਾ ਟਵੀਟ, ਟਰੱਕ ਯੂਨੀਅਨਾਂ ਦੀ ਪ੍ਰਧਾਨਗੀ ਦੇ ਮੁੱਦੇ ਨੂੰ ਲੈ ਕੇ ‘ਆਪ’ ’ਤੇ ਲਾਇਆ ਨਿਸ਼ਾਨਾ
NEXT STORY