ਟਾਂਡਾ ਉੜਮੁੜ (ਮੋਮੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 17 ਮਈ ਨੂੰ ਟਾਂਡਾ ਬੇਗੋਵਾਲ ਰੋਡ ਸਥਿਤ ਸਚਿਨ ਪੈਲਸ ਨੇੜੇ ਪਿੰਡ ਜਲਾਲਪੁਰ ਪਹੁੰਚਣਗੇ। ਜਿਸ ਦੌਰਾਨ 'ਯੁੱਧ ਨਸ਼ਿਆਂ ਵਿਰੁੱਧ' ਪੰਜਾਬ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਨਸ਼ਾ ਮੁਕਤੀ ਮੋਰਚਾ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਕੋਆਰਡੀਨੇਟਰ ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਜੋ ਪਹਿਲਾਂ 7 ਮਈ ਦਾ ਦੌਰਾ ਰੱਖਿਆ ਗਿਆ ਸੀ, ਉਸ ਨੂੰ ਹਾਲਾਤ ਦੇ ਮੱਦੇਨਜ਼ਰ ਰੱਦ ਕੀਤਾ ਗਿਆ ਸੀ। ਹੁਣ ਉਸੇ ਤਹਿਤ 17 ਮਈ ਨੂੰ ਵਿਸ਼ਾਲ ਪੰਜਾਬ ਪੱਧਰੀ ਰੈਲੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ ਇਹ ਜ਼ਿਲ੍ਹੇ
ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮ ਕਰੀਬ 4 ਵਜੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਕਰਦੇ ਹੋਏ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਲਾਮਬੰਦ ਕਰਨਗੇ।
ਇਹ ਵੀ ਪੜ੍ਹੋ: ਜਲੰਧਰ 'ਚ ਅਚਾਨਕ ਹੋਣ ਲੱਗੀ Announcement, ਲੋਕਾਂ ਨੂੰ ਪਈਆਂ ਭਾਜੜਾਂ
ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਸਰਪੰਚ ਜਸਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਹਿਲਾਂ ਦੀ ਤਰ੍ਹਾਂ ਯਤਨ ਆਰੰਭ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਬੇਟ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਤੋਂ ਇਲਾਵਾ ਵਲੰਟੀਅਰਜ਼ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਮੁੱਚਾ ਜ਼ਿਲਾ ਪ੍ਰਸ਼ਾਸਨ ਵੀ ਇਸ ਰੈਲੀ ਲਈ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਕੌਂਸਲਰ ਹਰੀ ਕ੍ਰਿਸ਼ਨ ਸੈਣੀ, ਬਲਾਕ ਪ੍ਰਧਾਨ ਸਰਬਜੀਤ ਵਿੱਕੀ, ਗੁਰਦੀਪ ਸਿੰਘ ਹੈਪੀ ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 15 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸ਼ਹਿਰ ਵਾਸੀ ਦੇਣ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਹੱਥ ਬੰਨ੍ਹ ਪੁੱਤ ਨੇ ਨਹਿਰ ਵਿਚ ਸੁੱਟ ਦਿੱਤਾ ਪਿਓ
NEXT STORY