ਜਲੰਧਰ/ਸੁਲਤਾਨਪੁਰ ਲੋਧੀ (ਵੈੱਬ ਡੈਸਕ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਜਲੰਧਰ ਦੇ ਰੇਲਵੇ ਸਟੇਸ਼ਨ, ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਸਮੇਤ ਪੰਜਾਬ ਦੀਆਂ ਹੋਰ ਮਸ਼ਹੂਰ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਇਕ ਚਿੱਠੀ ਜ਼ਰੀਏ ਮਿਲੀ ਹੈ। ਸੁਲਤਾਨਪਰ ਲੋਧੀ ਦੇ ਰੇਲਵੇ ਸਟੇਸ਼ਨ ਦੇ ਮਾਸਟਰ ਨੂੰ ਇਕ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ’ਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਕੀਤਾ ਗਿਆ ਹੈ। ਇਸ ਚਿੱਠੀ ’ਚ ਸੁਲਤਾਨਪੁਰ ਲੋਧੀ ਦੇ ਸਟੇਸ਼ਨ ਨੂੰ ਵੀ ਉਡਾਣ ਦੀ ਵੀ ਧਮਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮੁਫ਼ਤ ਬਿਜਲੀ: ਸੌਖਾ ਨਹੀਂ ਹੋਵੇਗਾ ਦੂਜਾ ਮੀਟਰ ਲਗਵਾਉਣਾ, ਪਾਵਰਕਾਮ ਇੰਝ ਰੱਖੇਗਾ ਪੂਰੀ ਸਥਿਤੀ 'ਤੇ ਨਜ਼ਰ
ਇਸ ਦੇ ਇਲਾਵਾ ਪਟਿਆਲਾ ਦਾ ਕਾਲੀ ਮਾਤਾ ਦਾ ਮੰਦਰ ਅਤੇ ਜਲੰਧਰ ਦੇ ਇਕ ਮਸ਼ਹੂਰ ਧਾਰਮਿਕ ਸਥਾਨ ਨੂੰ ਵੀ ਬੰਬ ਨਾਲ ਉਡਾਣ ਦੀ ਧਮਕੀ ਦਿੱਤੀ ਗਈ ਹੈ। ਉਥੇ ਹੀ ਚਿੱਠੀ ’ਚ ਜੈਸ਼-ਏ-ਮੁਹੰਮਦ ਵੱਲੋਂ ਭਗਵੰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਨਾਲ-ਨਾਲ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰੇ ਪੱਤਰ ’ਚ 21 ਮਈ ਤਾਰੀਖ਼ ਦਾ ਜ਼ਿਕਰ ਕੀਤਾ ਗਿਆ ਹੈ। ਪੱਤਰ ’ਚ 21 ਮਈ ਦੀ ਤਾਰੀਖ਼ ਲਿਖੀ ਮਿਲੀ ਹੈ। ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਡਿਫ਼ਾਲਟਰ ਬਿਜਲੀ ਖ਼ਪਤਕਾਰਾਂ ਦੀਆਂ ਲਿਸਟਾਂ ਤਿਆਰ, ਜਲੰਧਰ ਸ਼ਹਿਰ 'ਚ ਅੱਜ ਕੱਟੇ ਜਾਣਗੇ ਕੁਨੈਕਸ਼ਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਭੁੱਲਰ
NEXT STORY