Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    9:08:55 AM

  • punjab government schools students  free coaching

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • tarn taran ransom petrol pump

    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ...

  • hindi signboard  2 officials  suspended

    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • CM ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਐਲਾਨ

PUNJAB News Punjabi(ਪੰਜਾਬ)

CM ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਐਲਾਨ

  • Edited By Shivani Attri,
  • Updated: 24 Feb, 2024 06:47 PM
Hoshiarpur
cm bhagwant mann announced 650th prakash purab sri guru ravidass ji large scale
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ (ਬਿਊਰੋ, ਘੁੰਮਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫ਼ਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। 

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ।  ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫ਼ਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ ਜੋ ਸੂਬੇ ਦੀ ਸੇਵਾ ਕਰ ਰਹੀ ਹੈ।

ਇਹ ਵੀ ਪੜ੍ਹੋ: CM ਮਾਨ ਵੱਲੋਂ 'ਗੁਰੂ ਰਵਿਦਾਸ ਮੈਮੋਰੀਅਲ' ਲੋਕਾਂ ਨੂੰ ਸਮਰਪਿਤ, ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗ਼ਰੀਬ ਅਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰਦਾ ਹੈ।

PunjabKesari

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ਼ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ਅਗਾਂਹਵਧੂ ਪੰਜਾਬ ਸਿਰਜਿਆ ਜਾਵੇਗਾ। ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਕਾਬਲ ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਵੱਧ ਅਧਿਕਾਰਾਂ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਮੁੱਖ ਸਰਕਾਰੀ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਉਣ ਵਾਸਤੇ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਸਕਦੇ ਹਨ, ਆਪਣੀ ਸਹੂਲਤ ਅਨੁਸਾਰ ਸਮਾਂ ਦੇ ਸਕਦੇ ਹਨ ਅਤੇ ਨਾਗਰਿਕਾਂ ਦੇ ਘਰ-ਘਰ ਜਾ ਕੇ ਕਰਮਚਾਰੀ ਸੇਵਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇੱਕ ਹੋਰ ਅਹਿਮ ਪਹਿਲਕਦਮੀ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਾਏ ਜਾਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢਿੰਡੋਰਾ ਪਿੱਟੀ ਰੱਖਿਆ ਜਿਸ ਨਾਲ ਸੂਬੇ ਦੇ ਵਿਕਾਸ ਉਤੇ ਬੁਰਾ ਅਸਰ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾਂ ਨੇ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ,  ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਸੂਝ-ਬੂਝ ਨਾਲ ਖ਼ਰਚਿਆ ਜਾਵੇ।

ਇਹ ਵੀ ਪੜ੍ਹੋ: ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਤੇਜ਼ਧਾਰ ਹਥਿਆਰਾਂ ਨਾਲ ਅੱਧੀ ਦਰਜਨ ਹਮਲਾਵਰਾਂ ਨੇ ਕੀਤਾ ਵੱਡਾ ਕਾਂਡ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • CM Bhagwant Mann
  • 650th Prakash Purab
  • Sri Guru Ravidass Ji
  • ਭਗਵੰਤ ਮਾਨ
  • 650ਵਾਂ ਪ੍ਰਕਾਸ਼ ਪੁਰਬ
  • ਸ੍ਰੀ ਗੁਰੂ ਰਵਿਦਾਸ ਜੀ

ਜੋਸ਼ ਤੇ ਤਾਕਤ ਹਾਸਲ ਕਰਨ ਲਈ ਪੜ੍ਹੋ ਇਹ ਖ਼ਾਸ ਖ਼ਬਰ

NEXT STORY

Stories You May Like

  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • on the occasion of gandhi jayanti safai abhiyan
      ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ...
    • opened fire on an i20 car near the mullanpur village
      ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ...
    • seized vehicles sold to scrap dealers from police station store
      ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI...
    • long power cut on saturday in punjab
      ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ...
    • raja warring on charanjit channi
      'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ...
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +