ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਨੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਅਹਿਮ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਮਜ਼ੋਰ ਵਰਗਾਂ ਲਈ 25 ਹਜ਼ਾਰ ਮਕਾਨ ਬਣਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਮਕਾਨਾਂ ਦੇ ਬਕਾਇਦਾ ਨਕਸ਼ੇ ਬਣਾਏ ਜਾ ਰਹੇ ਹਨ। ਇਸ ਕਾਰਨ ਕਮਜ਼ੋਰ ਵਰਗ ਨੂੰ ਕਾਫ਼ੀ ਮਦਦ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ 'ਤੇ CM ਮਾਨ ਦਾ ਜਵਾਬ, ਸਦਨ 'ਚ ਕੀਤੇ ਵੱਡੇ ਐਲਾਨ
ਇਸ ਤੋਂ ਇਲਾਵਾ ਵੀ ਪੰਜਾਬ ਦੀ ਜਨਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ 'ਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤਾਂ ਜੋ ਉਹ ਆਪਣਾ ਸੂਬਾ ਛੱਡ ਕੇ ਕਮਾਈ ਲਈ ਬਾਹਰ ਨਾ ਜਾਣ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਕਦੋਂ ਮਿਲੇਗਾ? ਸਦਨ 'ਚ ਚੁੱਕਿਆ ਗਿਆ ਸਵਾਲ
ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ ਅਤੇ ਅਧਿਆਪਕਾਂ ਨੂੰ ਆਧੁਨਿਕ ਪੜ੍ਹਾਈ ਵਾਸਤੇ ਸਿਖਲਾਈ ਦਿਵਾਉਣ ਲਈ ਵਿਦੇਸ਼ਾਂ 'ਚ ਭੇਜਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਜੀਲੈਂਸ ਨੇ ਤਿਆਰ ਕੀਤੀ ਠੇਕੇਦਾਰਾਂ ਦੀ ਸੂਚੀ, ਪੋਪਲੀ ਦੇ ਕਾਰਜਕਾਲ ਦੌਰਾਨ ਅਲਾਟ ਹੋਏ ਸਨ ਕੰਮ
NEXT STORY