ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਜੱਦੀ ਪਿੰਡ ਸਤੌਜ ਪਹੁੰਚੇ। ਮੁੱਖ ਮੰਤਰੀ ਮਾਨ ਦੇ ਨਾਲ ਉਨ੍ਹਾਂ ਦੇ ਮਾਤਾ ਅਤੇ ਭੈਣ ਤੋਂ ਇਲਾਵਾ ਪਾਰਟੀ ਦੇ ਵਰਕਰ ਵੀ ਆਏ ਸਨ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਮਾਨ ਦਾ ਨਿੱਘਾ ਸਵਾਗਤ ਕੀਤੀ। ਪਿੰਡ ਵਾਲਿਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮਾਨ ਨੇ ਪਰਿਵਾਰ ਸਮੇਤ ਪਿੰਡ ਦੇ ਗੁਰੂਘਰ ਜਾ ਕੇ ਸੰਗਤ ਵਿੱਚ ਬੈਠ ਕੇ ਲੰਗਰ ਛਕਿਆ।
ਇਹ ਵੀ ਪੜ੍ਹੋ- ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਬੰਟੀ ਨੇ ਛੱਡੀ ਪਾਰਟੀ
ਇਸ ਮੌਕੇ ਮਾਨ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਜਲਦ ਹੀ ਪਿੰਡ 'ਚ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਆਟਾ ਦਾਲ ਸਕੀਮ ਵੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਪਿੰਡ ਸੰਬੰਧੀ ਹੋਰ ਵੀ ਕਈ ਐਲਾਨ ਕੀਤੀ ਹਨ।
ਨੋਟ- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਕਰਕੇ ਦਿਓ ਜਵਾਬ।
ਪੁਲਸ ਵੱਲੋਂ ਸਤਲੁਜ ਦਰਿਆ ਤੋਂ ਨਾਜਾਇਜ਼ ਰੇਤ ਨਾਲ ਲੱਦੀ ਟਰੈਕਟਰ-ਟਰਾਲੀ ਜ਼ਬਤ, ਡਰਾਈਵਰ ਫ਼ਰਾਰ
NEXT STORY