Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:05:39 AM

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • CM ਮਾਨ ਦੇ ਤਿੱਖੇ ਬੋਲ, ਦੋਸਤਾਂ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜ੍ਹ ਰਹੀ ਕੇਂਦਰ ਸਰਕਾਰ

PUNJAB News Punjabi(ਪੰਜਾਬ)

CM ਮਾਨ ਦੇ ਤਿੱਖੇ ਬੋਲ, ਦੋਸਤਾਂ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜ੍ਹ ਰਹੀ ਕੇਂਦਰ ਸਰਕਾਰ

  • Updated: 13 Feb, 2023 08:03 PM
Patiala
cm bhagwant mann asked question to center goverment
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਅਨਾਜ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਫੇਰ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਸਕਦੀਆਂ। ਅੱਜ ਇੱਥੇ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਸੂਬੇ ਨੂੰ ਅਲਾਟ ਹੋਈ ਕੋਲੇ ਦੀ ਖਾਣ ਤੋਂ ਕੋਲਾ ਪਹਿਲਾਂ ਬੰਦਰਗਾਹਾਂ ਨੂੰ ਲਿਜਾਣਾ ਪਵੇਗਾ ਅਤੇ ਉਸ ਤੋਂ ਬਾਅਦ ਸੁਮੰਦਰੀ ਰਸਤੇ ਰਾਹੀਂ ਪੂਰੇ ਮੁਲਕ ਦੇ ਉਪਰੋਂ ਦੀ ਘੁੰਮ ਕੇ ਆਏਗਾ ਜਿਸ ਤੋਂ ਬਾਅਦ ਬੰਦਰਗਾਹ ਤੋਂ ਰੇਲ ਗੱਡੀਆਂ ਰਾਹੀਂ ਸੂਬੇ ਵਿੱਚ ਪਹੁੰਚੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਹੈ ਕਿਉਂਕਿ ਸੂਬੇ ਨੂੰ ਰੇਲ ਸੇਵਾ ਰਾਹੀਂ ਕੋਲ ਦੀ ਸਿੱਧੀ ਸਪਲਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਮਾਮਲਾ NRI ਦੀ ਹੋਈ ਲੁੱਟ ਦਾ : ਪੁੱਤਰ ਨੇ ਹੀ ਦਿੱਤਾ ਸੀ ਵਾਰਦਾਤ ਨੂੰ ਅੰਜਾਮ, ਜਾਣੋ ਪੂਰਾ ਮਾਮਲਾ

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਨੁਕਸਦਾਰ ਪ੍ਰਕਿਰਿਆ ਆਪਣੇ ਮਿੱਤਰਾਂ ਨੂੰ ਆਰਥਿਕ ਫਾਇਦਾ ਦੇਣ ਲਈ ਉਲੀਕੀ ਹੈ। ਉਨ੍ਹਾਂ ਕਿਹਾ ਕਿ ਅਦਾਨੀਆਂ ਦੀਆਂ ਜੇਬਾਂ ਭਰਨ ਲਈ ਖਰਚਾ ਪੰਜਾਬ ਦੇ ਸਿਰ ਮੜਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੂਰੀ ਤਰ੍ਹਾਂ ਅਣਉਚਿਤ ਅਤੇ ਨਾ-ਸਹਿਣਯੋਗ ਹੈ ਕਿਉਂ ਜੋ ਇਸ ਨਾਲ ਕੋਲੇ ਦੀਆਂ ਢੋਆ-ਢੁਆਈ ਦਾ ਖਰਚਾ ਸੂਬੇ ਨੂੰ ਸਹਿਣ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਦਾ ਫਰਜ਼ ਲੋਕਾਂ ਦੀ ਭਲਾਈ ਕਰਨਾ ਹੁੰਦਾ ਹੈ ਪਰ ਇਸ ਵੱਲੋਂ ਮਿੱਤਰਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀਆਂ ਨੀਤੀਆਂ ਘੜੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਇਹ ਜਮਹੂਰੀਅਤ ਦੇ ਸੰਕਲਪ ਦੇ ਵਿਰੁੱਧ ਹੈ ਕਿਉਂ ਜੋ ਲੋਕਤੰਤਰ ਤਹਿਤ ਲੋਕਾਂ ਦੀ ਭਲਾਈ ਕਰਨਾ ਸਭ ਤੋਂ ਜ਼ਰੂਰੀ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਅਜਿਹੇ ਕਦਮਾਂ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।  ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾ ਚੁੱਕੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟਾਂ ਦੇ ਦਿਨ ਖ਼ਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ।

PunjabKesari
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਭਰ ਦੇ 87 ਫੀਸਦੀ ਘਰਾਂ ਦਾ ਨਵੰਬਰ-ਦਸੰਬਰ 2022 ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਆਮ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ। ਮੁੱਖ ਮੰਤਰੀ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਨਾਲ-ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਨੂੰ ਖੇਤਾਂ 'ਚ ਮਿੱਟੀ ਨਾਲ ਜੂਝਦਾ ਦੇਖ ਕੇ ਭਾਵੁਕ ਹੋਏ ਬ੍ਰਿਟਿਸ਼ ਕਿਸਾਨ, ਕਹੀ ਇਹ ਗੱਲ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਸਲਾਹ ਤੋਂ ਬਗ਼ੈਰ ਬਿਜਲੀ ਸੋਧ ਬਿੱਲ-2022 ਪੇਸ਼ ਕਰਨ ਦਾ ਜ਼ਬਰਦਸਤ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬਿਆਂ ਦੇ ਸੰਵਿਧਾਨਕ ਹੱਕਾਂ ਉਤੇ ਹਮਲਾ ਸੀ, ਜਿਸ ਦਾ ਮਕਸਦ ਸੰਘੀ ਢਾਂਚੇ ਦੀਆਂ ਬੁਨਿਆਦਾਂ ਨੂੰ ਕਮਜ਼ੋਰ ਕਰਨਾ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੀਆਂ ਕੇਂਦਰੀਕ੍ਰਿਤ ਜਮਹੂਰੀਅਤ ਦੀਆਂ ਕੋਸ਼ਿਸ਼ਾਂ ਵਿਰੁੱਧ ਸੂਬੇ ਚੁੱਪ ਨਹੀਂ ਬੈਠਣਗੇ। ਮੁੱਖ ਮੰਤਰੀ ਨੇ ਤਨਜ਼ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾਧਾਰੀ ਪਰਿਵਾਰ ਨਾਲ ਸਮਝੌਤੇ ਕਰਨ ਆਉਂਦੇ ਸਨ ਪਰ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਨਅਤਕਾਰ ਸੂਬੇ ਦੇ ਲੋਕਾਂ ਨਾਲ ਸਮਝੌਤਿਆਂ ਉਤੇ ਦਸਤਖ਼ਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਧਨਾਢ ਪਰਿਵਾਰ ਇਨ੍ਹਾਂ ਸਮਝੌਤਿਆਂ ਤੋਂ ਲਾਹਾ ਲੈਂਦੇ ਸਨ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਲਈ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਹੁਣ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।

PunjabKesari

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ 23 ਤੇ 24 ਫਰਵਰੀ ਨੂੰ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਵਿੱਚ ਸਨਅਤੀ ਤਰੱਕੀ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਅੰਤਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਸਨਅਤੀਕਰਨ ਨੂੰ ਵੱਡੇ ਪੱਧਰ ਉਤੇ ਹੁਲਾਰਾ ਮਿਲੇਗਾ, ਜਿਸ ਨਾਲ ਰੋਜ਼ਗਾਰ ਦੀ ਭਾਲ ਲਈ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਦਾ ਰੁਖ਼ ਕਰਨ ਦੇ ਰੁਝਾਨ ਨੂੰ ਠੱਲ੍ਹਿਆ ਜਾ ਸਕੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਵੀ ਹਾਜ਼ਰ ਸਨ।

  • CM Bhagwant Mann
  • Question
  • Center Goverment
  • ਮੁੱਖ ਮੰਤਰੀ ਭਗਵੰਤ ਮਾਨ
  • ਸਵਾਲ
  • ਕੇਂਦਰ ਸਰਕਾਰ

ਮਾਮਲਾ NRI ਦੀ ਹੋਈ ਲੁੱਟ ਦਾ : ਪੁੱਤਰ ਨੇ ਹੀ ਦਿੱਤਾ ਸੀ ਵਾਰਦਾਤ ਨੂੰ ਅੰਜਾਮ, ਜਾਣੋ ਪੂਰਾ ਮਾਮਲਾ

NEXT STORY

Stories You May Like

  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • bjp  s sharp questions on flood management before monsoon
    ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਕੇਵਲ ਸਿੰਘ ਢਿੱਲੋਂ ਨੇ CM ਮਾਨ ਨੂੰ ਲਿਖਿਆ ਪੱਤਰ
  • punjab schools  government schools  school principals
    ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦੀ ਮੰਗ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ
  • cm vijay tears eyes crying video viral
    ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡਦੇ CM ਵਿਜੈ ਦੀਆਂ ਭਰੀਆਂ ਅੱਖਾਂ, ਰੋਂਦਿਆਂ ਦੀ Video viral
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +