Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    8:03:59 PM

  • punjab mother son

    ਪੰਜਾਬ: ਪੁੱਤ ਨੇ ਪ੍ਰੈਸ਼ਰ ਕੁੱਕਰ ਨਾਲ ਕਰ'ਤਾ ਮਾਂ ਦਾ...

  • pm modi meets putin in bishkek

    ਬਿਸ਼ਕੇਕ 'ਚ ਪੁਤਿਨ ਨੂੰ ਮਿਲੇ PM ਮੋਦੀ, ਯੂਕਰੇਨ...

  • big incident in punjab  a young man shot a fair was

    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਨੌਜਵਾਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਜੱਸਾ ਸਿੰਘ ਰਾਮਗੜ੍ਹੀਆ ਦੀ ਜਯੰਤੀ ਮੌਕੇ CM ਮਾਨ ਨੇ ਹੁਸ਼ਿਆਰਪੁਰ ਵਾਸੀਆਂ ਲਈ ਕੀਤੇ ਵੱਡੇ ਐਲਾਨ

PUNJAB News Punjabi(ਪੰਜਾਬ)

ਜੱਸਾ ਸਿੰਘ ਰਾਮਗੜ੍ਹੀਆ ਦੀ ਜਯੰਤੀ ਮੌਕੇ CM ਮਾਨ ਨੇ ਹੁਸ਼ਿਆਰਪੁਰ ਵਾਸੀਆਂ ਲਈ ਕੀਤੇ ਵੱਡੇ ਐਲਾਨ

  • Edited By Shivani Attri,
  • Updated: 05 May, 2023 05:27 PM
Hoshiarpur
cm bhagwant mann big announcements for the residents of hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ/ਦਸੂਹਾ/ਮੁਕੇਰੀਆਂ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਪਿੰਡ ਸਿੰਘਪੁਰ ਜੱਟਾਂ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦੇ ਹੋਏ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਨੇ ਕੁੱਲ 11 ਯੁੱਧ ਲੜੇ ਹਨ। ਸਾਡੇ ਕੋਲ ਕੁਰਬਾਨੀਆਂ ਦਾ ਵੱਡਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੌਮ ਇਤਿਹਾਸ ਭੁੱਲ ਜਾਂਦੀ ਹੈ, ਉਸ ਦਾ ਕੁਝ ਨਹੀਂ ਰਹਿੰਦਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਇਥੇ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਸ ਦੇ ਇਲਾਵਾ ਫਿਲਮ ਸਿਟੀ ਬਣਾਉਣ ਦੀ ਵੀ ਗੱਲ ਕਹੀ। 

ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆ ਵਿੱਚ ਕੋਈ ਮਿਸਾਲ ਨਹੀਂ ਮਿਲਦੀ।

ਪੰਜਾਬ ਨੂੰ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਮਾਡਲ ਸੂਬੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਦੇ ਸੁਫ਼ਨੇ ਸਾਕਾਰ ਕਰਨ ਲਈ ਲੋਕਾਂ ਦੀ ਲੰਮੀ ਉਡੀਕ ਪੂਰੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਬਖ਼ਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ, ਜਿਨ੍ਹਾਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸ ਅਥਾਹ ਸਮਰੱਥਾ ਦੀ ਵਰਤੋਂ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਇਸ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਇਸ ਸਮਰੱਥਾ ਦਾ ਵੱਧ ਤੋਂ ਵੱਧ ਲਾਹਾ ਚੁੱਕਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ :ਜਲੰਧਰ ਵਿਖੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਚੰਦਨ ਗਰੇਵਾਲ 'ਆਪ' 'ਚ ਹੋਏ ਸ਼ਾਮਲ

ਜੱਸਾ ਸਿੰਘ ਰਾਮਗੜ੍ਹੀਆ ਦੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਖਟਕੜਕਲਾਂ ਦੀ ਪਵਿੱਤਰ ਧਰਤੀ 'ਤੇ ਸੰਕਲਪ ਲੈ ਕੇ ਅਹੁਦਾ ਸੰਭਾਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਮੈਂ ਮੁੱਖ ਮੰਤਰੀ ਬਣਾਂਗਾ। ਮੈਂ ਹੁਣ 8 ਦੀ ਬਜਾਏ 12 ਘੰਟੇ ਕੰਮ ਕਰਦਾ ਹਾਂ, ਕਿਉਂਕਿ ਲੋਕਾਂ ਨੇ ਮੈਨੂੰ ਮੁੱਖ ਮੰਤਰੀ ਬਣਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪਹਿਲਾਂ ਮੈਨੂੰ ਜਨਤਾ ਨੇ ਕਲਾਕਾਰ ਵਜੋਂ ਮਸ਼ਹੂਰ ਕੀਤਾ ਅਤੇ ਮੈਂ ਮਸ਼ਹੂਰ ਹੋ ਕੇ ਕੁਰਸੀ 'ਤੇ ਬੈਠਿਆ ਹਾਂ।  ਭਗਵੰਤ ਮਾਨ ਨੇ ਕਿਹਾ ਕਿ ਆਜ਼ਾਦੀ ਦੇਣ ਵਾਲਿਆਂ ਨੂੰ ਯਾਦ ਕਦੇ ਯਾਦ ਨਹੀਂ ਕੀਤਾ ਜਾਂਦਾ। ਮੁੱਖ ਮੰਤਰੀ ਬਣਨ ਮੌਕੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਜਾ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਸੀ। ਉਦੋਂ ਅਸੀਂ ਸਰਕਾਰੀ ਦਫ਼ਤਰਾਂ ਵਿਚ ਮੁੱਖ ਮੰਤਰੀ ਦੀਆਂ ਤਸਵੀਰਾਂ ਨਾ ਲਗਾਉਣ ਦੇ ਹੁਕਮ ਦਿੱਤੇ ਸਨ ਅਤੇ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੀ ਤਸਵੀਰ ਲਗਾਉਣ ਨੂੰ ਕਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਕ ਨੇ ਦੇਸ਼ ਲੈ ਕੇ ਦਿੱਤਾ, ਇਕ ਨੇ ਸੰਵਿਧਾਨ ਲਿਖਿਆ ਹੈ। ਪੰਜਾਬੀਆਂ ਵਿਚ ਬਹੁਤ ਹੁਨਰ ਹੈ। ਸ਼ਹੀਦ ਕਦੇ ਵੀ ਮਰਦੇ ਨਹੀਂ ਹੁੰਦੇ ਹਨ। ਆਦਮੀ ਵੱਡਾ ਸਾਲਾਂ ਤੋਂ ਨਹੀਂ ਜਦਕਿ ਖਿਆਲਾਂ ਤੋਂ ਹੁੰਦਾ ਹੈ। ਸਾਡੇ ਗੁਰੂਆਂ, ਪੀਰਾਂ-ਫਕੀਰਾਂ ਅਤੇ ਮਹਾਪੁਰਖਾਂ ਨੇ ਸਾਨੂੰ ਹਮੇਸ਼ਾ ਗ਼ਰੀਬਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮੈਂ ਜਨਤਾ ਨਾਲ ਵਾਅਦਾ ਕਰਦਾ ਹਾਂ ਕਿ ਜੋ ਸਾਡੇ ਪੁਰਖਾਂ ਨੇ ਸੋਚਿਆ ਸੀ ਪੰਜਾਬ ਵਿਚ ਸਮਾਨਤਾ ਹੋਵੇ, ਉਹ ਅਸੀਂ ਕਰਾਂਗੇ। ਭਗਵੰਤ ਮਾਨ ਨੇ ਕਿਹਾ ਕਿ ਮੈਂ ਕਦੇ ਵੀ ਲੀਡਰ ਬਣ ਕੇ ਨਹੀਂ ਬੋਲਦਾ ਸਗੋਂ ਜਨਤਾ ਬਣ ਕੇ ਬੋਲਦਾ ਹਾਂ। ਲੋਕ ਸਭਾ ਵਿਚ ਵੀ ਜਨਤਾ ਬਣ ਕੇ ਬੋਲਦਾ ਸੀ। 

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਮੁਗਲਾਂ ਦੇ ਜ਼ੁਲਮ ਵਿਰੁੱਧ ਅਨੇਕਾਂ ਲੜਾਈਆਂ ਲੜਨ ਵਾਲੇ ਆਪਣੇ ਦਾਦਾ ਜੀ ਹਰਦਾਸ ਸਿੰਘ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਕਦੇ ਵੀ ਹਮਲਾਵਰਾਂ ਦੇ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ ਸੀ। ਉਹ ਉਸ ਸਮੇਂ ਦੇ ਦੌਰਾਨ ਉੱਘੇ ਸਿੱਖ ਆਗੂ ਸਨ, ਜੋ ਰਾਮਗੜ੍ਹੀਆ ਮਿਸਲ ਦਾ ਸਰਦਾਰ ਬਣੇ। ਇਨ੍ਹਾਂ ਮਹਾਨ ਨਾਇਕਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਵਿਰੁੱਧ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਨਾਲਾਇਕੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨਾਇਕਾਂ ਦੇ ਯੋਗਦਾਨ ਬਾਰੇ ਜਾਣਕਾਰੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੌਮ ਦੇ ਨਿਰਮਾਤਾਵਾਂ ਦੇ ਨਾਂ 'ਤੇ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਭਗਵੰਤ ਮਾਨ ਨੇ ਜ਼ਿਲ੍ਹੇ ਲਈ ਇਕ ਕਾਲਜ ਸਮੇਤ ਵੱਖ-ਵੱਖ ਪ੍ਰਾਜੈਕਟਾਂ ਅਤੇ ਸੜਕਾਂ ਨੂੰ ਮਜ਼ਬੂਤ ਅਤੇ ਚੌੜਾ ਕਰਨ ਦੇ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਵੱਖ-ਵੱਖ ਜਲ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੀ ਸਹੀ ਅਤੇ ਯੋਗ ਵਰਤੋਂ ਲਈ ਹਰ ਭਾਈਵਾਲ ਦੇ ਸੁਝਾਅ ਤੇ ਸਲਾਹ ਨਾਲ ਨੀਤੀਆਂ ਜਾਂ ਪ੍ਰਾਜੈਕਟ ਉਲੀਕ ਰਹੀ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜ਼ਿਲ੍ਹੇ ਵਿੱਚੋਂ ਪੱਛੜੇ ਖੇਤਰ ਦਾ ਟੈਗ ਹਟਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਨਡਾਲਾ 'ਚ ਵੱਡੀ ਵਾਰਦਾਤ, 2 ਨਕਾਬਪੋਸ਼ ਲੁਟੇਰਿਆਂ ਨੇ ਜਿਊਲਰ ਤੋਂ ਲੁੱਟੀ 35 ਲੱਖ ਰੁਪਏ ਦੀ ਨਕਦੀ

PunjabKesari

 

ਇਸ ਮੌਕੇ ਪਿਛਲੀਆਂ ਸਰਕਾਰਾਂ 'ਤੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਾਂਗਰਸ ਦੇ ਸਰਕਾਰ ਵੇਲੇ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਤਾਂ ਹਮੇਸ਼ਾ ਇਹੀ ਕਹਿੰਦੀਆਂ ਆਈਆਂ ਹਨ ਕਿ ਖਜ਼ਾਨਾ ਖਾਲੀ ਹੈ, ਸਾਡੀ ਸਰਕਾਰ ਨੂੰ ਇਕ ਸਾਲ ਹੋ ਗਿਆ ਅਸੀਂ ਤਾਂ ਕਦੇ ਵੀ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ। ਭਗਵੰਤ ਮਾਨ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਨੂੰ ਪੰਜਾਬ ਬਣਾਉਣਾ ਹੈ, ਕੈਲੀਫੋਰਨੀਆ, ਕੈਨੇਡਾ ਨਹੀਂ ਬਣਾਉਣਾ। ਅਸੀਂ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਵਿਚ ਜਨਤਾ ਸਾਡਾ ਸਹਿਯੋਗ ਦੇਵੇ।  

ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਹਰ ਲੜਾਈ ਵਿੱਚ ਮੋਹਰੀ ਰਹੇ ਹਨ, ਜਿਸ ਕਾਰਨ ਸੂਬੇ ਨੂੰ ਦੇਸ਼ ਦੀ ਖੜਗਭੁਜਾ ਵਜੋਂ ਜਾਣਿਆ ਜਾਂਦਾ ਹੈ। ਸੂਬੇ ਵਿੱਚ ਬੇਰੋਜ਼ਗਾਰੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਧਰਤੀ ’ਤੇ ਬੇਰੋਜ਼ਗਾਰੀ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਹੁਣ ਤੱਕ ਪਾਰਦਰਸ਼ੀ ਢੰਗ ਨਾਲ 29 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।

ਲੁੱਟ ਦਾ ਇਕ-ਇਕ ਪੈਸਾ ਵਸੂਲਿਆ ਜਾਵੇਗਾ
ਭ੍ਰਿਸ਼ਟ ਨੇਤਾਵਾਂ ਵਿਰੁੱਧ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਇਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਦਾਤਾਵਾਂ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਅਤੇ ਹੋਰਾਂ ਨੂੰ ਅਜਿਹੀ ਸਜ਼ਾ ਭੁਗਤਣੀ ਪਵੇਗੀ। 
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਨਾਇਕ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ 11 ਲੜਾਈਆਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਇਸ ਮਹਾਨ ਨਾਇਕ ਦੇ ਰਾਹ 'ਤੇ ਚੱਲਦਿਆਂ ਸੂਬਾ ਸਰਕਾਰ ਨੇ ਵੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਈ ਨੇਤਾਵਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਨਾਲ ਸਬੰਧਤ ਕੋਈ ਆਗੂ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਅਮਰੀਕਾ ਤੋਂ ਵੱਡੀ ਖ਼ਬਰ, ਕਪੂਰਥਲਾ ਦੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

ਇਥੇ ਇਹ ਵੀ ਦੱਸਣਯੋਗ ਹੈ ਕਿ ਬਲਾਕ ਹਾਜ਼ੀਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਟ੍ਰੈਫਿਕ ਰੂਟ ਡਾਇਵਰਟ ਕੀਤੇ ਗਏ ਸਨ। ਇਹ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਸੀ ਕਿ ਤਲਵਾੜਾ,ਹਾਜ਼ੀਪੁਰ ਤੋਂ ਦਸੂਹਾ ਸਾਈਡ ਜਾਣ ਵਾਲਾ ਕੋਈ ਵੀ ਭਾਰੀ ਵਾਹਨ ਟੀ ਪੁਆਇੰਟ ਹਾਜ਼ੀਪੁਰ ਤੋਂ ਵਾਇਆ ਮੁਕੇਰੀਆਂ ਤੋਂ ਦਸੂਹਾ ਨੂੰ ਜਾਵੇਗਾ। ਦਸੂਹਾ ਸਾਈਡ ਤੋਂ ਹਾਜ਼ੀਪੁਰ, ਤਲਵਾੜਾ ਨੂੰ ਜਾਣ ਵਾਲਾ ਕੋਈ ਵੀ ਭਾਰੀ ਵਾਹਨ ਦਸੂਹਾ ਤੋਂ ਵਾਇਆ ਮੁਕੇਰੀਆਂ ਹਾਜ਼ੀਪੁਰ, ਤਲਵਾੜਾ ਜਾਵੇਗਾ। ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਦਸੂਹਾ ਸਾਈਡ ਤੋਂ ਆਉਣ ਵਾਲੀ ਪਬਲਿਕ ਪਿੰਡ ਕੋਲਪੁਰ ਮੋੜ ਤੋਂ ਹੁੰਦੀ ਹੋਈ ਪਿੰਡ ਸਿੰਘਪੁਰ ਜੱਟਾਂ ਆਵੇਗੀ। ਇਸੇ ਤਰ੍ਹਾ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਮੁਕੇਰੀਆਂ ( ਮਹਿਤਪੁਰ, ਮਨਸੂਰਪੁਰ ਰੋਡ ) ਤੋਂ ਆਉਣ ਵਾਲੀ ਪਬਲਿਕ ਵਾਇਆ ਪਿੰਡ ਸੁੰਦਰਪੁਰ, ਪਿੰਡ ਭਾਂਗੜਾ, ਪਿੰਡ ਕੋਲਪੁਰ ਰਾਹੀ ਹੁੰਦੀ ਹੋਈ ਪਿੰਡ ਸਿੰਘਪੁਰ ਜੱਟਾਂ ਆਵੇਗੀ। ਇਸੇ ਤਰ੍ਹਾਂ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹਾਜ਼ੀਪੁਰ ਸਾਈਡ ਤੋਂ ਆਉਣ ਵਾਲੀ ਪਬਲਿਕ ਵਾਇਆ ਪਿੰਡ ਕੋਲਪੁਰ ਰਾਹੀ ਹੁੰਦੀ ਹੋਈ ਪਿੰਡ ਸਿੰਘਪੁਰ ਜੱਟਾਂ ਆਵੇਗੀ।

ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ

  • Bhagwant Mann
  • hoshiarpur
  • big announcements
  • jassa singh ramgarhia
  • birth aniversary
  • ਜੱਸਾ ਸਿੰਘ ਰਾਮਗੜ੍ਹੀਆ
  • ਵੱਡੇ ਐਲਾਨ
  • ਭਗਵੰਤ ਮਾਨ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲ ਆਫ਼ ਐਮੀਨੈਂਸ ਦੀਆਂ ਖਾਸ ਤਸਵੀਰਾਂ ਕੀਤੀਆਂ ਸਾਂਝੀਆਂ, ਦੇਖੋ ਪਹਿਲੀ ਝਲਕ

NEXT STORY

Stories You May Like

    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • punjab  women  fazilka  police
        ਪੰਜਾਬ : ਟੂਣੇ ਨੂੰ ਲੈ ਕੇ ਹੋ ਗਿਆ ਕਤਲ, ਵਾਰਦਾਤ ਨਾਲ ਕੰਬ ਗਿਆ ਪੂਰਾ ਇਲਾਕਾ
      • birthday youth family
        ਜਨਮ ਦਿਨ ਤੋਂ ਇਕ ਦਿਨ ਬਾਅਦ ਮਿਲੀ ਜਵਾਨ ਪੁੱਤ ਦੀ ਲਾਸ਼, ਨਹੀਂ ਵੇਖਿਆ ਜਾਂਦਾ...
      • cm mann receives threat to blow up pca stadium in mohali
        ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ...
      • bjp protest ludhiana
        ਭਾਜਪਾ ਵੱਲੋਂ ਪੁਲਸ ਕਮਿਸ਼ਨਰ ਦਫ਼ਤਰ ਲੁਧਿਆਣਾ ਦਾ ਘਿਰਾਓ
      • orders to arrest raja warring within five days
        ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ
      • heavy rains to occur in punjab on september 2 to 4
        ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
      • akali bjp alliance update
        ਅਕਾਲੀ-ਭਾਜਪਾ ਗੱਠਜੋੜ ਦੀਆਂ ਖ਼ਬਰਾਂ ਵਿਚਾਲੇ ਦਿੱਲੀ ਤੋਂ ਆਇਆ ਮੈਸੇਜ! ਜਾਣੋ ਕੀ...
      • patiala  youth  murder  mother
        ਪਟਿਆਲਾ ਦੇ ਸਿਉਣਾ ਚੌਂਕ 'ਚ ਮਾਰ 'ਤਾ ਮੁੰਡਾ, ਮਾਂ ਨੇ ਕਿਹਾ ਬੇਰਹਿਮੀ ਨਾਲ...
      • congress councilor s uncle sh ot
        ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ ਗੋਲੀਆਂ
      • robbery at the house of a sleeping family
        ਸੁੱਤੇ ਪਏ ਪਰਿਵਾਰ ਦੇ ਘਰ ਪਿਆ ਡਾਕਾ, ਸ਼ਾਤਿਰ ਚੋਰਾਂ ਨੇ ਰਾਤੋਂ-ਰਾਤ ਲੁੱਟ ਲਿਆ ਘਰ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +