ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਗਏ। ਵਿਆਹ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਰਿਵਾਰ ਸਮੇਤ ਸ਼ਾਮਲ ਹੋਏ।
ਇਹ ਵੀ ਪੜ੍ਹੋ : ਲੁਧਿਆਣਾ 'ਚ ਗਲਾ ਵੱਢ ਕੇ ਔਰਤ ਦੇ ਕਤਲ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਕਿਸੇ ਨੂੰ ਨਾ ਆਇਆ ਯਕੀਨ
ਉਨ੍ਹਾਂ ਨੇ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਰਿਟਾਇਰਡ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ, ਨਗਰ ਨਿਗਮ ਦੇ ਟਿੱਪਰ ਨੇ ਮਾਰੀ ਟੱਕਰ
ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਡਾ. ਗੁਰਵੀਨ ਕੌਰ ਨਾਲ ਸਾਦੇ ਢੰਗ ਨਾਲ ਲਾਵਾਂ ਲਈਆਂ। ਪੂਰੇ ਵਿਆਹ ਦਾ ਪ੍ਰੋਗਰਾਮ ਬਿਲਕੁਲ ਸਾਦਾ ਰੱਖਿਆ ਗਿਆ ਸੀ ਅਤੇ ਸੀਮਤ ਲੋਕਾਂ ਦੀ ਹਾਜ਼ਰੀ 'ਚ ਵਿਆਹ ਦੀਆਂ ਰਸਮਾਂ ਪੂਰੀਆਂ ਹੋਈਆਂ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟੀਸ਼ਨ ’ਤੇ ਹਾਈ ਕੋਰਟ ਨੇ ਦਿੱਤੇ ਹੁਕਮ, ਆਰਕੀਟੈਕਟ ਕਾਲਜ ਦੇ ਪ੍ਰਿੰਸੀਪਲ ਨਿਰਧਾਰਤ ਕਰਨਗੇ ਕਿ ਕਿੱਥੇ ਬੈਠਣਗੇ ਵਕੀਲ
NEXT STORY