ਨਵੀਂ ਦਿੱਲੀ (ਕਮਲ ਕਾਂਸਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਪਹੁੰਚ ਗਏ ਹਨ। ਮੁੱਖ ਮੰਤਰੀ ਮਾਨ ਦਿੱਲੀ ’ਚ ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮੌਕੇ ਕਰਵਾਏ ਜਾ ਰਹੇ ਇਤਿਹਾਸਕ ਪ੍ਰੋਗਰਾਮ ’ਚ ਸ਼ਿਰਕਤ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੁਪਹਿਰ 12:30 ਵਜੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ 'ਵੀਰ ਬਾਲ ਦਿਵਸ' ਮੌਕੇ ਇਤਿਹਾਸਕ ਪ੍ਰੋਗਰਾਮ ’ਚ ਹਿੱਸਾ ਲੈਣਗੇ।
ਇਹ ਖ਼ਬਰ ਵੀ ਪੜ੍ਹੋ : ਸਿੱਖ ਜਗਤ ‘ਵੀਰ ਬਾਲ ਦਿਵਸ’ ਨਹੀਂ, ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਮਨਾਵੇ : ਐਡਵੋਕੇਟ ਧਾਮੀ
ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਲੱਗਭਗ 300 ਬਾਲ ਕੀਰਤਨੀਆਂ ਵੱਲੋਂ ਕੀਤੇ ਗਏ ‘ਸ਼ਬਦ ਕੀਰਤਨ’ ਸਰਵਣ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਪ੍ਰੈੱਸ ਬਿਆਨ 'ਚ ਕਿਹਾ ਗਿਆ ਹੈ ਕਿ ਇਸ ਮਹੱਤਵਪੂਰਨ ਮੌਕੇ ਪ੍ਰਧਾਨ ਮੰਤਰੀ ਦਿੱਲੀ ’ਚ ਲੱਗਭਗ ਤਿੰਨ ਹਜ਼ਾਰ ਬੱਚਿਆਂ ਵੱਲੋਂ ਮਾਰਚ ਪਾਸਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਅਗਲੇ ਸਾਲ ਆਈ. ਟੀ. ਆਰ. ਫਾਰਮ ’ਚ ਬਦਲਾਅ ਕਰ ਸਕਦੀ ਹੈ ਸਰਕਾਰ
ਸਿੱਖ ਜਗਤ ‘ਵੀਰ ਬਾਲ ਦਿਵਸ’ ਨਹੀਂ, ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਮਨਾਵੇ : ਐਡਵੋਕੇਟ ਧਾਮੀ
NEXT STORY