ਜਲੰਧਰ (ਵੈੱਬ ਡੈਸਕ)- ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਪਿੰਡ ਜਲੋਵਾਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ਼ ਜਤਾਇਆ ਹੈ। ਦੁੱਖ਼ ਜਤਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਟਰੈਕਟਰ-ਟਰਾਲੀ ਅਤੇ ਬੱਸ ਵਿਚਕਾਰ ਸੜਕੀ ਹਾਦਸੇ ‘ਚ ਬੱਸ ਦੇ ਡਰਾਈਵਰ ਸਮੇਤ ਹੋਰ ਲੋਕਾਂ ਦੀ ਜਾਨ ਗਵਾਉਣ ਦੀ ਖ਼ਬਰ ਮਿਲੀ। ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕਰਦੇ ਹਾਂ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੂੰ ਸ਼ਾਬਾਸ਼ੀ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਜ਼ਖ਼ਮੀਆਂ ਦੀ ਮਦਦ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ: ਇੰਡੀਆ ਦੇ ਟਰਾਫੀ ਜਿੱਤਣ ਮਗਰੋਂ ਗੋਲ਼ੀਆਂ ਨਾਲ ਕੰਬਿਆ ਇਹ ਇਲਾਕਾ, ਇੱਧਰ-ਉੱਧਰ ਭੱਜੇ ਲੋਕ

ਇੰਝ ਵਾਪਰਿਆ ਸੀ ਹਾਦਸਾ
ਦੱਸ ਦੇਈਏ ਕਿ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਿੰਡ ਜਲੋਵਾਲ ਨੇੜੇ ਅੱਜ ਸਵੇਰੇ ਇਥੇ ਟੂਰਿੱਸਟ ਬੱਸ ਦੀ ਇੱਟਾਂ ਦੀ ਭਰੀ ਟਰਾਲੀ ਨਾਲ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਬੱਸ ਚਾਲਕ ਅਤੇ ਇਕ ਸਵਾਰੀ ਸਣੇ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਸ 'ਚ ਸਵਾਰ 11 ਲੋਕਾਂ ਦੇ ਜ਼ਖ਼ਮੀ ਹੋਏ। ਇਕੱਤਰ ਜਾਣਕਾਰੀ ਅਨੁਸਾਰ ਇਹ ਬੱਸ ਜਲੰਧਰ ਵੱਲੋਂ ਆ ਰਹੀ ਸੀ। ਜਦੋਂ ਬੱਸ ਕਾਲਾ ਬੱਕਰਾ ਤੋਂ ਅੱਗੇ ਪੁੱਜੀ ਤਾਂ ਨੈਸ਼ਨਲ ਹਾਈਵੇਅ 'ਤੇ ਇਕ ਇੱਟਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਬੱਸ ਦੀ ਟੱਕਰ ਨਾਲ ਇੱਟਾਂ ਦੀ ਭਰੀ ਟਰਾਲੀ ਸੜਕ 'ਤੇ ਪਲਟ ਗਈ ਅਤੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਸੜਕ ਸੁਰੱਖਿਆ ਫੋਰਸ ਗੱਡੀ ਇੰਚਾਰਜ ਰਣਧੀਰ ਸਿੰਘ ਆਪਣੀ ਟੀਮ ਨਾਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲਾਂ 'ਚ ਲਿਜਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਸੇਵਾ ਕੇਂਦਰਾਂ ਦਾ ਲਾਭ ਲੈਣ ਵਾਲਿਆਂ ਲਈ ਖ਼ਾਸ ਖ਼ਬਰ, ਹੁਣ ਮਿਲੇਗੀ ਇਹ ਸਹੂਲਤ
ਇਸ ਹਾਦਸੇ 'ਚ ਬੱਸ ਚਾਲਕ ਸਤਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਭਾਲਖ ਰਿਆਸੀ (ਜੰਮੂ ਕਸਮੀਰ), ਕੁਲਦੀਪ ਸਿੰਘ ਪੁੱਤਰ ਗੁਰਬਚਨ ਸਿੰਘ, ਗੁਰਬਚਨ ਸਿੰਘ ਪੁੱਤਰ ਚਰਨ ਸਿੰਘ ਵਾਸੀ ਉੱਤਮ ਨਗਰ ਨਵੀਂ ਦਿੱਲੀ, ਵਰਿੰਦਰ ਪਾਲ ਸਿੰਘ ਪੁੱਤਰ ਰਵਿੰਦਰ ਵਾਸੀ ਮਾਛੀਵਾੜਾ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਜੇ. ਸੀ. ਬੀ. ਦੀ ਮਦਦ ਨਾਲ ਬਾਹਰ ਕੱਢਿਆ ਗਿਆ।
ਬੱਸ 'ਚ ਸਵਾਰ ਬਲਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਉੱਤਮ ਨਗਰ, ਯੁਗੇਸ਼ ਕੁਮਾਰ ਪੁੱਤਰ ਚੁੰਨੀ ਲਾਲ ਵਾਸੀ ਚੰਬਾ, ਸੰਨੀ ਚੌਧਰੀ ਪੁੱਤਰ ਬਿੰਨੀ ਸਿੰਘ ਵਾਸੀ ਗਾਜ਼ੀਆਬਾਦ ਸਮੇਤ 11 ਲੋਕ ਜ਼ਖਮੀ ਹੋਏ ਹਨ ਅਤੇ ਇੱਟਾਂ ਨਾਲ ਲੱਦੇ ਟਰੈਕਟਰ-ਟਰਾਲੀ ਦੇ ਚਾਲਕ ਪਰਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਹਾਦਸੇ ਕਾਰਨ ਲੱਤ ਟੁੱਟ ਗਈ ਹੈ। ਇਸ ਟਰਾਲੀ 'ਚ ਸਵਾਰ 2 ਹੋਰ ਮਜ਼ਦੂਰ ਵੀ ਜ਼ਖ਼ਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਭੋਗਪੁਰ ਯਾਦਵਿੰਦਰ ਸਿੰਘ ਰਾਣਾ, ਥਾਣੇਦਾਰ ਰਾਮ ਕਿਸ਼ਨ, ਪੁਲਸ ਚੌਂਕੀ ਲਾਹਦੜਾ ਤੋਂ ਪੁਲਸ ਪਾਰਟੀਆਂ ਹਾਦਸੇ ਵਾਲੀ ਥਾਂ 'ਤੇ ਪੁੱਜ ਗਈਆਂ ਹਨ। ਸੜਕ ਸੁਰੱਖਿਆ ਫੋਰਸ ਗੱਡੀ ਇੰਚਾਰਜ ਰਣਧੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਭੋਗਪੁਰ ਪੁਲਸ ਦੇ ਸਹਿਯੋਗ ਨਾਲ ਹਾਦਸਾ ਗ੍ਰਸਤ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਨੂੰ ਸਚਾਰੂ ਢੰਗ ਨਾਲ ਚਾਲੂ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ ਬਿਲਡਿੰਗ ਹਾਦਸੇ 'ਚ ਪੁਲਸ ਦਾ ਐਕਸ਼ਨ
NEXT STORY