ਜਲੰਧਰ/ਬਠਿੰਡਾ (ਵੈੱਬ ਡੈਸਕ)- ਬਠਿੰਡਾ ਵਿਖੇ ਵਾਪਰੇ ਭਿਆਨਕ ਬੱਸ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ਼ ਜਤਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਟਵਿੱਟਰ) ਜ਼ਰੀਏ ਕਿਹਾ ਕਿ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁੱਖ਼ਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
ਜ਼ਿਕਰਯੋਗ ਹੈ ਕਿ ਬਠਿੰਡਾ ਵਿਖੇ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਾਲੇ ਵੱਗਦੀ ਡਰੇਨ ਵਿਚ ਅੱਜ ਸਵਾਰੀਆਂ ਨਾਲ ਭਰੀ ਨਿੱਜੀ ਬੱਸ ਡਿੱਗ ਗਈ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਇਹ ਬੱਸ ਜਦੋਂ ਡਰੇਨ ਵਿਚ ਡਿੱਗੀ ਤਾਂ ਮੌਕੇ ਉਤੇ ਚੀਕ-ਚਿਹਾੜਾ ਪੈ ਗਿਆ। ਮੌਕੇ ਉਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵੱਲੋਂ ਰੈਸਕਿਊ ਆਪਰੇਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਬਠਿੰਡਾ 'ਚ ਵੱਡਾ ਬੱਸ ਹਾਦਸਾ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ, ਵੇਖੋ ਰੂਹ ਕੰਬਾਊ ਤਸਵੀਰਾਂ
ਉਥੇ ਹੀ ਇਸ ਹਾਦਸੇ ਵਿਚ ਹੁਣ ਤੱਕ 8 ਲੋਕਾਂ ਦੀ ਮੌਤ ਹੋਣ ਪੁਸ਼ਟੀ ਕੀਤੀ ਗਈ ਹੈ ਜਦਕਿ ਬਾਕੀਆਂ ਲਈ ਰਾਹਤ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸੰਸਥਾਵਾਂ ਮੌਕੇ 'ਤੇ ਪੁੱਜੀਆਂ ਹਨ। ਅਜੇ ਵੀ ਕਈ ਸਵਾਰੀਆਂ ਬੱਸ ਫਸੀਆਂ ਹਨ, ਜਿਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਹ ਹਾਦਸਾ ਮੀਂਹ ਦੇ ਕਾਰਨ ਬੱਸ ਦੇ ਬੇਕਾਬੂ ਹੋਣ ਕਾਰਨ ਵਾਪਰਿਆ।
ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ
ਮੌਕੇ ਉਤੇ ਮੌਜੂਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪਾਰਟੀਆਂ ਮੌਕੇ 'ਤੇ ਹੀ ਤੁਰੰਤ ਘਟਨਾ ਵਾਲੇ ਸਥਾਨ 'ਤੇ ਪਹੁੰਚੀਆਂ ਅਤੇ ਐੱਨ. ਡੀ. ਆਰ. ਐੱਫ਼. ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾਗ੍ਰਸਤ ਬੱਸ 'ਚੋਂ ਮੁਸਾਫ਼ਿਰਾਂ ਨੂੰ ਬਚਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 46 ਸਵਾਰੀਆਂ ਇਸ ਹਾਦਸੇ ਦੀ ਲਪੇਟ ਵਿੱਚ ਆਏ ਹਨ, ਜਿਨਾਂ ਵਿੱਚੋਂ ਅੱਠ ਵਿਅਕਤੀਆਂ ਨੂੰ ਮ੍ਰਿਤਕ ਐਲਾਨਿਆ ਗਿਆ ਜਦਕਿ ਬਾਕੀਆਂ ਨੂੰ ਤਲਵੰਡੀ ਸਾਬੋ ਅਤੇ ਜ਼ਿਲ੍ਹਾ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਲਈ ਭੇਜਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਦਾ ਹਾਲੇ ਪਤਾ ਨਹੀਂ ਲਗਾਇਆ ਗਿਆ ਜਦੋਂ ਵੀ ਇਸ ਬਾਰੇ ਪਤਾ ਲਗਾਇਆ ਜਾਂਦਾ ਹੈ ਤਾਂ ਸਮੇਂ ਸਿਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਬਲਿਕ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਨ੍ਹਾਂ ਦਾ ਮੋਬਾਇਲ ਨੰਬਰ 97801-00498 ਅਤੇ 96468-15951 ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਡਰੇਨ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ’ਚ ਬੱਸ ਹਾਦਸੇ ’ਚ 8 ਮੌਤਾਂ, ਡਾ. ਮਨਮੋਹਨ ਸਿੰਘ ਦੇ ਦਿਹਾਂਤ ਮਗਰੋਂ ਰਾਸ਼ਟਰੀ ਸੋਗ, ਜਾਣੋ ਅੱਜ ਦੀਆਂ TOP-10 ਖ਼ਬਰ
NEXT STORY