ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ 'ਤੇ ਪਹੁੰਚੇ, ਜਿੱਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ, ਜੋਕਿ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਇਸ ਨਾਲ ਗੁਰੂ ਨਗਰੀ ਦੀ ਅਲੌਕਿਕ ਸੁੰਦਰਤਾ ਵਿਚ ਹੋਰ ਵਾਧਾ ਹੋਵੇਗਾ। ਇਥੇ ਦੱਸ ਦੇਈਏ ਕਿ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ 55 ਸਾਲਾਂ ਬਾਅਦ ਇਹ ਵਿਰਾਸਤੀ ਮਾਰਗ ਬਣਾਇਆ ਜਾ ਰਿਹਾ ਹੈ। ਅਨੰਦਪੁਰ ਸਾਹਿਬ ਨੂੰ ਇਕ ਵ੍ਹਾਈਟ ਸਿਟੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵ੍ਹਾਈਟ ਰੰਗ ਦੇ ਸਗਮਰਮਰ ਦੀ ਵਰਤੋਂ ਕੀਤੀ ਜਾਵੇਗੀ ਅਤੇ 6 ਗੇਟ ਬਣਾਏ ਜਾਣਗੇ,ਜੋਕਿ ਪੁਰਾਣੇ ਵਿਰਸੇ ਨਾਲ ਸੰਬੰਧਤ ਹੋਣਗੇ। ਇਕ ਇਤਿਹਾਸਕ ਚੀਜ਼ ਹੋਵੇਗੀ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਉਨ੍ਹਾਂ ਕਿਹਾ ਕਿ ਸਾਡੇ ਹਿੱਸੇ ਇਹ ਸੇਵਾ ਆਈ ਹੈ ਅਸੀਂ ਆਪਣੇ ਆਪ ਨੂੰ ਬਹੁਤ ਵਢਭਾਗਾ ਸਮਝਦੇ ਹਾਂ। ਇਥੇ ਹੋਲਾ-ਮਹੱਲਾ ਸਮੇਤ ਕਈ ਇਤਿਹਾਸਕ ਮੇਲੇ ਲੱਗਦੇ ਹਨ। ਹੜ੍ਹਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਬੇਸ਼ੱਕ ਪੰਜਾਬ ਵਿਚ ਹੜ੍ਹਾਂ ਕਾਰਨ ਬੇਹੱਦ ਨੁਕਸਾਨ ਹੋਇਆ ਹੈ ਪਰ ਪੰਜਾਬ ਸੰਕਟਾਂ ਵਿਚੋਂ ਨਿਕਲ ਕੇ ਸੰਕਟਾਂ ਨੂੰ ਵੀ ਛੋਟੇ ਕਰ ਦਿੰਦਾ ਹੈ। ਪੰਜਾਬੀਆਂ ਦਾ ਜਜ਼ਬਾ, ਪੰਜਾਬੀਆਂ ਦੇ ਇਰਾਦੇ ਸੰਕਟਾਂ ਨੂੰ ਛੋਟਾ ਕਰ ਦਿੰਦੇ ਹਨ।


ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਫੌਜ ’ਚ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣਾ ਸਿੱਖਾਂ ਲਈ ਚਿੰਤਾਜਨਕ: ਗੁਰਚਰਨ ਸਿੰਘ ਗਰੇਵਾਲ
NEXT STORY