ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਦਰਅਸਲ ਪੰਜਾਬ ਦੇ 2 ਵੱਡੇ ਟੋਲ ਪਲਾਜ਼ੇ ਆਉਣ ਵਾਲੀ 2 ਅਪ੍ਰੈਲ ਨੂੰ ਬੰਦ ਹੋ ਜਾਣਗੇ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਦਿੱਤੀ ਹੈ।
ਇਹ ਵੀ ਪੜ੍ਹੋ : MP ਮਨੀਸ਼ ਤਿਵਾੜੀ ਦੇ ਲੁਧਿਆਣਾ ਤੋਂ ਚੋਣ ਲੜਨ ਦੀਆਂ ਚਰਚਾਵਾਂ ਦੌਰਾਨ ਵਿਰੋਧੀਆਂ 'ਚ ਬੇਚੈਨੀ
ਉਨ੍ਹਾਂ ਨੇ ਲਿਖਿਆ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ, ਰਾਏਕੋਟ ਮਹਿਲਾ ਕਲਾਂ 2 ਟੋਲ ਪਲਾਜ਼ੇ ਹਨ। ਇਕ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਅਤੇ ਇਹ ਇੱਕੋ ਕੰਪਨੀ ਦੇ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਵਲੋਂ ਨਹੀਂ ਮੰਨਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਚੈਕਿੰਗ ਦੇ ਲਈ ਜਾਰੀ ਹੋਏ ਸਖ਼ਤ ਹੁਕਮ
ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ। ਇਨਕਲਾਬ-ਜ਼ਿੰਦਾਬਾਦ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਮੁੜ ਵਧਣ ਜਾ ਰਹੇ ਹਨ। ਦਰਅਸਲ ਨੈਸ਼ਨਲ ਹਾਈਵੇਅ 'ਤੇ ਬਣੇ ਲਾਡੋਵਾਲ ਟੋਲ ਪਲਾਜ਼ਾ 'ਤੇ 31 ਮਾਰਚ ਦੀ ਰਾਤ 12 ਵਜੇ ਤੋਂ ਟੋਲ ਦੀ ਕੀਮਤ 'ਚ ਵਾਧਾ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਐਨਕਾਊਂਟਰ, ਮੁਠਭੇੜ ਮਗਰੋਂ ਗੈਂਗਸਟਰ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੋਰੀਆ ਗੈਂਗ ਦੇ 4 ਸਾਥੀ ਗ੍ਰਿਫ਼ਤਾਰ
NEXT STORY