ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀਆਂ ਸਰਹੱਦਾਂ 'ਤੇ ਸ਼ਹੀਦ ਹੋਣ ਵਾਲੇ ਸੂਰਮਿਆਂ ਦੇ ਪਰਿਵਾਰਾਂ ਲਈ ਮਦਦਗਾਰ ਸਾਬਤ ਹੋ ਰਹੀ ਹੈ। ਘਰ ਦੇ ਨੌਜਵਾਨ ਪੁੱਤ ਦੇ ਸ਼ਹੀਦ ਹੋਣ ਦਾ ਘਾਟਾ ਭਾਵੇਂ ਸਾਰੀ ਜ਼ਿੰਦਗੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਮਾਲੀ ਮਦਦ ਮਿਲਣ ਨਾਲ ਸ਼ਹੀਦ ਦੇ ਪਰਿਵਾਰ ਨੂੰ ਵੱਡੀ ਆਰਥਿਕ ਮਦਦ ਮਿਲ ਰਹੀ ਹੈ। ਇਸ ਨਾਲ ਨਾ ਸਿਰਫ਼ ਪਰਿਵਾਰ ਦਾ ਜੀਵਨ ਪੱਧਰ ਸਹੀ ਹੋ ਰਿਹਾ ਹੈ ਸਗੋਂ ਸ਼ਹੀਦ ਦੇ ਪਿੱਛੇ ਰਹਿ ਗਏ ਮਾਂ-ਪਿਓ, ਪਤਨੀ ਅਤੇ ਬੱਚਿਆਂ ਨੂੰ ਜੀਵਨ ਬਸਰ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਂਦੀ। ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ ਸਨਮਾਨ ਦੇਣ ਦਾ ਆਪਣਾ ਫ਼ਰਜ਼ ਨਿਭਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ. ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਦੀ ਰਾਸ਼ੀ ਭੇਟ ਕੀਤੀ ਗਈ।
ਗੁਰਦਾਸਪੁਰ ਦੇ ਸ਼ਹੀਦ ਗੁਰਪ੍ਰੀਤ ਸਿੰਘ ਦੀ ਪਤਨੀ ਕਮਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਗੁਰਪ੍ਰੀਤ ਕੌਰ ਜਨਵਰੀ ਵਿਚ ਜਲੰਧਰ ਵਿਖੇ ਇਕ ਹਾਦਸੇ ਦੌਰਾਨ ਸ਼ਹੀਦ ਹੋਏ ਸਨ। ਉਹ ਜਲੰਧਰ ਦੇ ਪੀ. ਏ. ਪੀ. ਵਿਚ ਫ਼ੋਰਸ ਲੈਣ ਲਈ ਜਾ ਰਹੇ ਸਨ ਕਿ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਸਾਡੇ ਦੋ ਬੱਚੇ ਹਨ, ਜਿਨ੍ਹਾਂ ਵਿਚੋਂ ਮੇਰੀ ਬੇਟੀ ਤੀਜੀ ਜਮਾਤ ਵਿਚ ਪੜ੍ਹਦੀ ਹੈ ਜਦਕਿ ਮੇਰਾ ਬੇਟਾ ਅਜੇ ਇਕ ਸਾਲ ਦਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਜਿਸ ਦਿਨ ਗੁਰਪ੍ਰੀਤ ਸਿੰਘ ਸ਼ਹੀਦ ਹੋਏ ਸਨ, ਉਸ ਦਿਨ ਉਨ੍ਹਾਂ ਦੇ ਪੁੱਤਰ ਦਾ ਜਨਮ ਦਿਨ ਸੀ। ਦੁੱਖ਼ ਭਰੀ ਦਾਸਤਾਨ ਸੁਣਾਉਂਦੇ ਕਮਲਜੀਤ ਕੌਰ ਨੇ ਦੱਸਿਆ ਕਿ ਸਾਡਾ ਪਰਿਵਾਰ ਸ਼ਹੀਦਾਂ ਦਾ ਪਰਿਵਾਰ ਰਿਹਾ ਹੈ। ਜਦੋਂ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਤਿੰਨ ਮਹੀਨਿਆਂ ਦੇ ਸਨ ਤਾਂ ਉਸ ਸਮੇਂ ਉਨ੍ਹਾਂ ਦੇ ਪਿਤਾ ਵੀ ਇਸੇ ਤਰ੍ਹਾਂ ਹਾਦਸੇ ਦੌਰਾਨ ਸ਼ਹੀਦ ਹੋਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਫ਼ ਆਰਥਿਕ ਮਦਦ ਹੀ ਨਹੀਂ ਕੀਤੀ ਜਾਂਦੀ ਸਗੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਸ਼ਹੀਦ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ਼ ਵੰਡਾਉਂਦੇ ਹਨ।
ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍ਹ
NEXT STORY