ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 'ਆਪ' ਵਿਧਾਇਕਾਂ ਦੇ ਨਾਲ ਮੀਟਿੰਗ ਕਰ ਸਕਦੇ ਹਨ। ਵਿਧਾਇਕਾਂ ਨੂੰ ਮੁੱਖ ਮੰਤਰੀ ਮਾਨ ਚਾਹ ਪਾਰਟੀ ਦੇ ਸਕਦੇ ਹਨ। ਮੀਟਿੰਗ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕਰਨ ਦੇ ਨਾਲ-ਨਾਲ ਵਿਧਾਨ ਸਭਾ ਇਜਲਾਸ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਹੈ। ਜਿੱਥੇ ਵਿਧਾਨ ਸਭਾ ਇਜਲਾਸ ਬਾਰੇ ਚਰਚਾ ਕੀਤੀ ਜਾ ਸਕਦੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ। ਦਰਅਸਲ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਹਾਈਵੇਅ ਜਾਮ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਰੇਲਵੇ ਟਰੈਕਾਂ 'ਤੇ ਵੀ ਧਰਨੇ ਲਾਏ ਗਏ ਹਨ। ਇਹ ਮੀਟਿੰਗ ਇਸ ਮੁੱਦੇ ਨੂੰ ਲੈ ਕੇ ਹੀ ਹੋ ਰਹੀ ਹੈ। ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਮੁੱਖ ਮੰਤਰੀ ਨੇ 2 ਦਿਨ ਪਹਿਲਾਂ ਹੀ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਸੀ।
ਇਹ ਵੀ ਪੜ੍ਹੋ: ਪਾਵਨ ਨਗਰੀ ’ਚ ਸਾਰਾ ਦਿਨ ਮਾਹੌਲ ਬਣਿਆ ਰਿਹਾ ਤਣਾਅਪੂਰਨ, ਗੁ. ਸ੍ਰੀ ਬੇਰ ਸਾਹਿਬ ਦੇ ਮਾਰਗ ਨੂੰ ਕੀਤਾ ਸੀਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼
NEXT STORY