ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਭਾਈ ਜੈਤਾ ਜੀ ਮਿਊਜ਼ੀਅਮ ਦਾ ਉਦਘਾਟਨ ਕੀਤਾ ਗਿਆ, ਉਥੇ ਹੀ ਹੈਰੀਟੇਜ ਸਟ੍ਰੀਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਵਿਸ਼ਵ ਅਧਿਆਪਕ ਦਿਵਸ ਨੂੰ ਸਮਰਪਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 71 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਵੀ ਕੀਤਾ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ 'ਚ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਕੋਈ ਕਿੱਤਾ ਨਹੀਂ ਇਹ ਇਕ ਮਿਸ਼ਨ ਹੈ। ਅੱਜ ਅਧਿਆਪਕਾਂ ਕਰਕੇ ਹੀ ਸਾਡੇ ਬੱਚੇ ਮੱਲਾਂ ਮਾਰ ਰਹੇ ਹਨ। ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਨੂੰ ਅਪਡੇਟ ਕਰਨ ਲਈ ਅਸੀਂ ਵਿਦੇਸ਼ਾਂ 'ਚ ਟਰੇਨਿੰਗ ਲਈ ਭੇਜ ਰਹੇ ਹਾਂ। ਹੁਣ ਨਵੰਬਰ ਵਿਚ ਟੀਚਰਾਂ ਦਾ ਨਵਾਂ ਬੈਚ ਵਿਦੇਸ਼ਾਂ ਵਿਚ ਟਰੇਨਿੰਗ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਪੇ ਅਤੇ ਅਧਿਆਪਕਾਂ ਨੂੰ ਕਦੇ ਵੀ ਭੁੱਲੋ। ਉਨ੍ਹਾਂ ਕਿਹਾ ਕਿ ਕਦੇ ਵੀ ਧਰਤੀ ਨਾਲੋਂ ਸੰਪਰਕ ਨਹੀਂ ਤੋੜਨਾ ਚਾਹੀਦਾ ਹੈ, ਜੋ ਧਰਤੀ ਤੋਂ ਪੈਰ ਛੱਡ ਜਾਂਦੇ ਹਨ, ਉਨ੍ਹਾਂ ਦਾ ਹਸ਼ਰ ਮਾੜਾ ਹੋ ਜਾਂਦਾ ਹੈ।


ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੰਨਾ ਦਾਣਾ ਮੰਡੀ 'ਚ ਮੀਂਹ 'ਚ ਭਿੱਜੀ ਫ਼ਸਲ, ਕਿਸਾਨਾਂ ਨੇ ਪ੍ਰਸ਼ਾਸਨ 'ਤੇ ਲਾਏ ਇਲਜ਼ਾਮ
NEXT STORY