ਬਠਿੰਡਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਢਲਾਡਾ ਵਿਖੇ ਪੁੱਜੇ। ਉਨ੍ਹਾਂ ਕਿਹਾ ਕਿ ਬੁਢਲਾਡਾ ਦੇ ਲੋਕਾਂ ਤੋਂ ਮੈਂ ਜੋ ਮੰਗਿਆ ਹੈ, ਉਨ੍ਹਾਂ ਨੇ ਮੈਨੂੰ ਦਿੱਤਾ ਹੈ ਅਤੇ ਉਨ੍ਹਾਂ ਦੇ ਪਿਆਰ ਦਾ ਕੋਈ ਮੁੱਲ ਨਹੀਂ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ 'ਤੇ ਵੀ ਤਵਾ ਲਾਇਆ। ਉਨ੍ਹਾਂ ਕਿਹਾ ਕਿ ਅਸੀਂ ਸਭ ਤੋਂ ਪਹਿਲਾਂ ਇਨ੍ਹਾਂ ਦੀਆਂ ਪੈਨਸ਼ਨਾਂ ਬੰਦ ਕੀਤੀਆਂ ਹਨ। ਅੱਜ ਪੰਜਾਬ ਦੇ ਨੌਜਵਾਨਾਂ ਨੂੰ 43 ਹਜ਼ਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿਨ 'ਚ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਤਾਂ ਦੀ ਗਰਮੀ 'ਚ ਪੰਜਾਬੀਆਂ ਸਾਹਮਣੇ ਖੜ੍ਹੀ ਹੋਈ ਵੱਡੀ ਚਿੰਤਾ, ਪੂਰੀ ਖ਼ਬਰ ਪੜ੍ਹ ਕਰੋਗੇ ਹਾਏ-ਤੌਬਾ
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਦੇ ਸੁੱਖ ਵਿਲਾਸ ਹੋਟਲ ਬਾਰੇ ਵੀ ਗੱਲ ਕੀਤੀ, ਜਿਸ ਦੀ ਬਿਜਲੀ ਅਤੇ ਟੈਕਸ ਬਾਦਲ ਸਰਕਾਰ ਨੇ ਮੁਆਫ਼ ਕੀਤਾ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਗਲਾਂ ਦੇ ਸਮੇਂ ਮੁਗਲਾਂ ਨਾਲ, ਅੰਗਰੇਜ਼ਾਂ ਦੇ ਸਮੇਂ ਅੰਗਰੇਜ਼ਾਂ ਨਾਲ, ਕਾਂਗਰਸ ਦੇ ਸਮੇਂ ਕਾਂਗਰਸ ਨਾਲ ਅਤੇ ਅੱਜ-ਕੱਲ੍ਹ ਭਾਜਪਾ ਦਾ ਰਾਜ ਹੈ ਅਤੇ ਇਹ ਭਾਜਪਾ ਨਾਲ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ 'ਚ ਵੱਡੀ ਘਟਨਾ, ਡਿਊਟੀ ਕਰਦੇ ਹੋਮਗਾਰਡ ਨੂੰ ਖ਼ੁਦ ਦੀ ਬੰਦੂਕ ਨਾਲ ਲੱਗੀ ਗੋਲੀ, ਮੌਕੇ 'ਤੇ ਹੀ ਮੌਤ
ਇਹ ਲੋਕਾਂ ਨਾਲ ਕਦੇ ਵੀ ਨਹੀਂ ਹੋਏ। ਮੁੱਖ ਮੰਤਰੀ ਮਾਨ ਨੇ ਇਕ ਵਾਰ ਫਿਰ ਕਿੱਕਲੀ-2 ਸੁਣਾ ਕੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਇਸ ਕਵਿਤਾ 'ਚ ਉਨ੍ਹਾਂ ਨੇ ਬਾਦਲਾਂ ਦੇ ਸਾਰੇ ਟੱਬਰ ਨੂੰ ਲਿਆ ਹੈ- ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਦੀ, ਸਮਝ ਕੁੱਝ ਆਵੇ ਨਾ, ਵੋਟ ਕੋਈ ਥਿਆਵੇ ਨਾ, ਮੱਖੀ ਉੱਡੇ ਨਾ ਪਿੰਡੇ ਤੋਂ, ਸੀਟ ਫ਼ਸ ਗਈ ਬਠਿੰਡੇ ਤੋਂ'। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਮਕਸਦ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਜਾਣਾ ਹੈ। ਉਨ੍ਹਾਂ ਨੇ 1 ਜੂਨ ਨੂੰ ਬਠਿੰਡਾ ਦੇ ਲੋਕਾਂ ਨੂੰ ਝਾੜੂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਅੰਕਰ ਬੀਮਾਰੀ ਨਾਲ 7 ਦੁਧਾਰੂ ਪਸ਼ੂਆਂ ਦੀ ਹੋਈ ਮੌਤ- ਕਿਸਾਨ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ
NEXT STORY