ਹੁਸ਼ਿਆਰਪੁਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਚ ਪਹੁੰਚੇ। ਇਥੇ ਉਨ੍ਹਾਂ ਵੱਲੋਂ ਜਿੱਥੇ ਚਿੱਟੀ ਵੇਈਂ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਉਥੇ ਹੀ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ 'ਤੇ ਤੰਜ ਵੀ ਕੱਸੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਨੰਬਰ ਵਨ ਸੂਬਾ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿਚ ਨਫ਼ਰਤ ਸੀ। ਪਿਛਲੀਆਂ ਸਰਕਾਰਾਂ ਦੇ ਲੀਡਰਾਂ ਨੇ ਮੁੱਖ ਮੰਤਰੀ ਬਣਨ ਮਗਰੋਂ ਮਹਿਲਾਂ ਦੀਆਂ ਕੰਧਾਂ ਹੋਰ ਉੱਚੀਆਂ ਚੁੱਕ ਲਈਆਂ ਸਨ। ਅਸੀਂ ਆਪਣੇ ਮੈਨੀਫੈਸਟੋ ਵਿਚ ਵਾਤਾਵਰਣ ਨੂੰ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਅੱਜ ਕੋਈ ਵੀ ਨੇਤਾ ਵਾਤਾਵਰਣ ਦੀ ਗੱਲ ਨਹੀਂ ਕਰਦਾ ਸਗੋਂ ਅੱਜ ਕੱਲ੍ਹ ਦੇ ਨੇਤਾ ਵੋਟਾਂ ਦੇ ਭੁੱਖੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਹਿਰੀ ਪਾਣੀ ਦੀ ਵਰਤੋਂ ਘੱਟ ਹੋ ਰਹੀ ਹੈ ਜਦਕਿ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਦੀ ਲੋੜ ਹੈ। ਨਹਿਰੀ ਪਾਣੀ ਦੀ ਵਰਤੋਂ ਨਾਲ ਜ਼ਮੀਨ ਦੇ ਪਾਣੀ ਦੀ ਬਚਤ ਹੋਵੇਗੀ। ਅਸੀਂ ਨਹਿਰੀ ਪਾਣੀ ਛੱਡ ਰਹੇ ਹਾਂ।
ਇਹ ਵੀ ਪੜ੍ਹੋ : ਜਲੰਧਰ ਵਿਖੇ ਸੰਤ ਕਬੀਰ ਦਾਸ ਮੰਦਿਰ ਨਤਮਸਤਕ ਹੋਏ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ
ਭ੍ਰਿਸ਼ਟਾਚਾਰ ਦੇ ਕੇਸ ਵਿਚ ਫਸੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਲੈ ਕੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਪੁਰਾਣੇ ਲੀਡਰ ਅੰਦਰ ਬਿਠਾ ਦਿੱਤੇ ਹਨ। ਪੁਰਾਣੇ ਲੀਡਰ ਦੇ ਘਰੋਂ ਛਾਪੇ ਦੌਰਾਨ ਨੋਟ ਗਿਣਨ ਵਾਲੀ ਮਸ਼ੀਨ ਮਿਲੀ। ਇਕ ਲੀਡਰ ਤਾਂ ਆਪ ਲੱਖਾਂ ਪੈਸੇ ਲੈ ਕੇ ਆ ਗਿਆ ਸੀ। ਜਿਹੜੇ ਲੀਡਰ ਬਾਹਰ ਸਨ ਉਹ ਹੁਣ ਅੰਦਰ ਜਾਣ ਨੂੰ ਤਿਆਰ ਬੈਠੇ ਹਨ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਉਥੇ ਹੀ ਐੱਸ. ਵਾਈ. ਐੱਲ ਦੇ ਮੁੱਦੇ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਐੱਸ. ਵਾਈ. ਐੱਲ. 'ਤੇ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਸਿੱਧੀ ਨਾਂਹ ਕੀਤੀ। ਉਨ੍ਹਾਂ ਕਿਹਾ ਕਿ ਸਤਲੁਜ ਵਿਚ ਤਾਂ ਪਹਿਲਾਂ ਹੀ ਪਾਣੀ ਨਹੀਂ ਹੈ। ਐੱਸ. ਵਾਈ. ਐੱਲ. ਦੀ ਥਾਂ ਵਾਈ. ਐੱਸ. ਐੱਲ ਬਣਾ ਲਵੋ।
ਇਹ ਵੀ ਪੜ੍ਹੋ : ਹਰ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਜਲੰਧਰ ਲੋਕ ਸਭਾ ਸੀਟ, ਸਿਕੰਦਰ ਬਣਨ ਲਈ ਦੋ CM ਪੱਬਾਂ ਪਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ ਹੋਏ ਧਮਾਕਿਆਂ ਨੂੰ ਲੈ ਕੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ
NEXT STORY